ਕਪੂਰਥਲਾ, 17 ਮਈ (ਪੰਜਾਨ ਪੋਸਟ ਬਿਊਰੋ) – ਡੇਅਰੀ ਸਿਖਲਾਈ ਕੇਂਦਰ ਤਰਨ-ਤਾਰਨ ਅਤੇ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ 30 ਮਈ ਤੋਂ 10 ਜੂਨ
ਤੱਕ ਡੇਅਰੀ ਸਿਖਲਾਈ ਕੋਰਸ ਚਲਾਇਆ ਜਾਵੇਗਾ।ਦਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕੋਰਸ ਸਾਰੇ ਪੰਜਾਬ ਵਿੱਚ ਵੱਖ-ਵੱਖ ਡੇਅਰੀ ਸਿਖਲਾਈ ਕੇਂਦਰਾਂ ‘ਤੇ ਚਲਾਏ ਜਾ ਰਹੇ ਹਨ।
ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਕਪੂਰਥਲਾ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ / ਲੜਕੀਆਂ ਅਤੇ ਵਿਅਕਤੀ ਜੋ ਘਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ , ਗਾਰੰਟੀ ਅਤੇ ਹਰੇ ਚਾਰੇ ਦੀ ਬਿਜ਼ਾਈ ਵਾਸਤੇ ਜ਼ਮੀਨ ਦਾ ਪ੍ਰਬੰਧ ਹੋਵੇ ਤਾਂ ਉਹ ਇਸ ਸਿੱਖਲਾਈ ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਨੇ ਦੱਸਿਆ ਕਿ ਸਿੱਖਲਾਈ ਉਪਰੰਤ ਵਿਭਾਗ ਵਲੋਂ ਪ੍ਰਾਰਥੀਆਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦੀ ਜਨਰਲ ਅਤੇ 33 ਫੀਸਦੀ ਅਨੁਸੂਚਿਤ ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।ਸਿਖਲਾਈ ਦੇ ਚਾਹਵਾਨ ਲੜਕੇ / ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਚਾਰ ਬੱਤੀ ਚੌਂਕ ਰੇਲਵੇ ਰੋਡ ਕਪੂਰਥਲਾ ਵਿਖੇ ਆਪਣੇ ਨਾਲ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਲੈ ਕੇ 23 ਮਈ 2022 ਤੱਕ ਫਾਰਮ ਭਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਫੋਨ ਨੰਬਰ 01822-230255, 94654-65707, 94630-22612, 97793-52959 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media