Thursday, March 5, 2026

 ਭਾਈ ਧਰਮ ਸਿੰਘ ਟਰੱਸਟ ਨੇ ਕਾਸ਼ਤੀਵਾਲ ਭਰਾਵਾਂ ਦਾ ਸ਼ਹੀਦੀ ਦਿਹਾੜਾ ਮਨਾਇਆ

600 ਦੇ ਕਰੀਬ ਸ਼ਹੀਦ ਪਰਿਵਾਰਾਂ ਦਾ ਕੀਤਾ ਸਨਮਾਨ

PPN2811201401

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ)- ਸਥਾਨਕ ਪਿੰਡ ਸੁਲਤਾਨਵਿੰਡ ਵਿਖੇ ਸਥਿਤ ਭਾਈ ਧਰਮ ਸਿੰਘ ਟਰੱਸਟ ਵਿਖੇ ਸਿੱਖ ਕੌਮ ਦੇ ਮਾਣ ਸਨਮਾਨ ਤੇ ਅਣਖ ਦੀ ਬਹਾਲੀ ਲਈ ਸ਼ਹੀਦ ਹੋਣ ਵਾਲੇ ਭਾਈ ਧਰਮ ਸਿੰਘ ਕਾਸ਼ਤੀਵਾਲ ਅਤੇ ਭਾਈ ਸਾਹਿਬ ਸਿੰਘ ਕਾਸ਼ਤੀਵਾਲ ਦਾ ਸ਼ਹੀਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਸਿੱਖ ਸੰਘਰਸ਼ ਦੇ ਸ਼ਹੀਦ ਸਿੰਘਾਂ ਦੇ ਪ੍ਰੀਵਾਰਾਂ ਤੇ ਬੱਚਿਆਂ ਦੀ ਸਾਂਭ ਸੰਭਾਲ ਲਈ ਯਤਨਸ਼ੀਲ ਭਾਈ ਬਲਜੀਤ ਸਿੰਘ ਖਾਲਸਾ ਅਤੇ ਬੀਬੀ ਸੰਦੀਪ ਕੌਰ ਖਾਲਸਾ ਵਲੋਂ ਹਰ ਸਾਲ ਦੀ ਤਰਾਂ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਦੇ ਖੁੱਲੇ ਪੰਡਾਲ ਵਿਚ ਵਿਸ਼ਾਲ ਗੁਰਮਤਿ ਅਤੇ ਸਹੀਦੀ ਸਮਾਗਮ ਮੌਕੇ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਸਹਿਜ ਪਾਠ ਦੇ ਭੋਗ ਉਪਰੰਤ ਟਰੱਸਟ ਦੀਆਂ ਬੱਚੀਆਂ ਅਤੇ ਪੰਥ ਪ੍ਰਸਿੱੱਧ ਰਾਗੀ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

PPN2811201402

               ਭਾਈ ਧਰਮ ਸਿੰਘ ਕਾਸ਼ਤੀਵਾਲ ਅਤੇ ਉਨ੍ਹਾਂ ਦੇ ਭਰਾਤਾ ਭਾਈ ਸਾਹਿਬ ਸਿੰਘ ਕਾਸ਼ਤੀਵਾਲ ਦੇ ਸ਼ਹੀਦੀ ਸਮਾਗਮ ਵਿੱਚ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਣੀ ਮੈਂਬਰ ਸ੍ਰ ਕਰਨੈਲ ਸਿੰਘ ਪੰਜੋਲੀ, ਦਲ ਖਾਲਸਾ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ, ਸਰਬਜੀਤ ਸਿੰਘ ਘੁਮਾਣ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰਸ਼ਨ ਦੇ ਪ੍ਰਧਾਨ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ, ਯੂਨਾਈਟਡ ਅਕਾਲੀ ਦਲ ਦੇ ਭਾਈ ਮੋਹਕਮ ਸਿੰਘ, ਜਥੇਦਾਰ ਮੋਹਨ ਸਿੰਘ, ਬਲਵਿੰਦਰ ਸਿੰਘ ਝਬਾਲ, ਸਿੱਖ ਯੂਥ ਆਫ ਪੰਜਾਬ ਦੇ ਰਣਬੀਰ ਸਿੰਘ, ਨੋਬਲਜੀਤ ਸਿੰਘ, ਨਿਹੰਗ ਪੂਹਲੇ ਨੂੰ ਸੋਧਣ ਵਾਲੇ ਨਵਤੇਜ ਸਿੰਘ ਗੁੱਗੂ, ਸਿੱਖ ਯੂਥ ਫੈਡਰੇਸ਼ਨ ਭਿੰਡਰਾਵਾਲਾ ਦੇ ਭਾਈ ਬਲਵੰਤ ਸਿੰਘ ਗੋਪਾਲਾ, ਭਾਈ ਰਣਜੀਤ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਭਾਈ ਬਲਬੀਰ ਸਿੰਘ ਮੁੱਛਲ, ਐਸ. ਓ. ਪੀ ਡਵਲਿਊ ਦੇ ਪਰਵਿੰਦਰ ਸਿੰਘ, ਸਿੱਖ ਯੂਥ ਫੈਡਰੇਸ਼ਨ ਦੇ ਡਾ: ਗੁਰਜਿੰਦਰ ਸਿੰਘ, ਭਾਈ ਰਾਜਬੀਰ ਸਿੰਘ, ਸ੍ਰ. ਮਹਾਂਬੀਰ ਸਿੰਘ ਸੁਲਤਾਨਵਿੰਡ, ਮੁਖਤਾਰ ਸਿੰਘ ਖਾਲਸਾ ਹਾਜਰ ਹੋਏ।

              ਸ੍ਰ. ਪੰਜੋਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਸਿੱਖ ਸ਼ਹੀਦਾਂ ਦੀ ਕੌਮ ਹੈ ਤੇ ਉਹ ਸ਼ਹੀਦਾਂ ਦੇ ਵਾਰਿਸ ਹਨ, ਪ੍ਰੰਤੂ ਇਸ ਪੱਖੋਂ ਪੂਰੀ ਤਰ੍ਹਾਂ ਅਵੇਸਲਾਪਨ ਨਜਰ ਆ ਰਿਹਾ ਹੈ, ਕਿਉਂਕਿ ਸੰਘਰਸ਼ ਦੇ ਸ਼ਹੀਦਾਂ ਦੇ ਦਿਨ ਵੀ ਨਹੀ ਮਨਾਏ ਜਾ ਰਹੇ ।ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਦੇ ਭਾਈ ਬਲਜੀਤ ਸਿੰਘ ਖਾਲਸਾ ਅਤੇ ਬੀਬੀ ਸੰਦੀਪ ਕੌਰ ਦੀ ਸ਼ਲਾਘਾ ਕਰਦਿਆਂ ਸ੍ਰ. ਪੰਜੋਲੀ ਨੇ ਕਿਹਾ ਕਿ ਉਹ ਤਾਂ ਸ਼ਹੀਦਾਂ ਦੇ ਪ੍ਰੀਵਾਰਾਂ ਦੀ ਸਾਂਭ ਸੰਭਾਲ ਕਰਕੇ ਕੌਮੀ ਫਰਜ਼ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਅਜਿਹੀ ਸੰਸਥਾ ਦਾ ਗਠਨ ਹੋਣਾ ਚਾਹੀਦਾ ਹੈ, ਜੋ ਸਿੱਖ ਸੰਘਰਸ਼ ਦੇ ਸਮੂੰਹ ਸ਼ਹੀਦਾਂ ਦੇ ਦਿਨ ਮਨਾਉਣ ਲਈ ਮਾਝੇ, ਮਾਲਵੇ ਤੇ ਦੁਆਬੇ ਵਿੱਚ ਸ਼ਹੀਦੀ ਸਮਾਗਮ ਕਰੇ ਤਾਂ ਜੋ ਨਵੀਂ ਪਨੀਰੀ ਨੁੰ ਸ਼ਹੀਦਾਂ ਦੇ ਮਜਸਦ ਪ੍ਰਤੀ ਜਾਗਰੂਕ ਕੀਤਾ ਜਾ ਸਕੇ।

PPN2811201403
ਸ੍ਰ. ਪੀਰ ਮੁਹੰਮਦ ਨੇ ਵੀ ਕਿਹਾ ਕਿ ਸਿੱਖ ਕੌਮ ਨੂੰ ਅੱਜ ਆਰ.ਐਸ.ਐਸ, ਦੰਭੀਆਂ ਤੇ ਪਾਖੰਡੀਆਂ ਨਾਲੋਂ ਵੀ ਜਿਆਦਾ ਖਤਰਾ ਨੂੰ ਆਪਣੇ ਅਵੇਸਲੇਪਨ ਤੋਂ ਹੈ। ਸ੍ਰ. ਕੰਵਰਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਕਸ਼ਮੀਰ ਵਿੱਚ ਅੱਜ ਵੀ ਅਨਗਿਣਤ ਪ੍ਰੀਵਾਰ ਆਪਣੇ ਬੱਚਿਆਂ ਦੀਆਂ ਤਸਵੀਰਾਂ ਲੈ ਕੇ ਇਕ ਪਾਰਕ ਵਿੱਚ ਇਕੱਠੇ ਹੁੰਦੇ ਹਨ ਤੇ ਸਰਕਾਰ ਨੂੰ ਸਵਾਲ ਕਰਦੇ ਹਨ ਕਿ ਉਨਾਂ ਦੇੇ ਬੱਚੇ ਕਿੱਥੇ ਹਨ, ਪ੍ਰੰਤੂ ਸਿੱਖਾਂ ਦੇ ਹਜਾਰਾਂ ਪੁੱਤ ਪੰਜਾਬ ਵਿੱਚ ਗੁੰਮ ਹੋ ਜਾਣ ‘ਤੇ ਵੀ ਅਜਿਹੀ ਕੋਈ ਲਹਿਰ ਨਹੀ ਹੈ।ਸ੍ਰ. ਸਰਬਜੀਤ ਸਿੰਘ ਘੁਮਾਣ ਨੇ ਦੁਹਰਾਇਆ ਕਿ ਸੰਘਰਸ਼ ਦੇ ਟੀਚਿਆਂ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰੱਖਣਾ ਪਵੇਗਾ।ਇਸ ਮੌਕੇ ਨਿਹੰਗ ਪੂਹਲੇ ਨੂੰ ਸੋਧਣ ਵਾਲੇ ਨਵਤੇਜ ਸਿੰਘ ਗੁੱਗੂ ਤੇ ਭਾਈ ਬਲਵੰਤ ਸਿੰਘ ਗੋਪਾਲਾ ਨੇ ਵੀ ਆਪਣੇ ਵਿਚਾਰ ਰੱਖੇ ।ਭਾਈ ਬਲਜੀਤ ਸਿੰਘ ਖਾਲਸਾ ਤੇ ਬੀਬੀ ਸੰਦੀਪ ਕੌਰ ਵਲੋਂ ਸਮਾਗਮ ਦੌਰਾਨ ਨਵਤੇਜ ਸਿੰਘ ਗੁੱਗੂ ਸਮੇਤ ਆਪਣੇ ਸ਼ਹੀਦ ਹੋਏ ਬੱਚਿਆਂ ਦੀਆਂ ਤਸਵੀਰਾਂ ਲੈ ਕੇ ਪਹੁੰਚੇ 600 ਦੇ ਕਰੀਬ ਸ਼ਹੀਦ ਪ੍ਰੀਵਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਗੁਰੂ ਕਾ ਲੰਗਰ ਅਤੁੱਟ ਵਰਤਿਆ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply