ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ) – ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ
ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲਿਆ ਹੈ।ਉਨ੍ਹਾਂ ਨੇ ਇਸ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਦੀ ਸਥਾਨਕ ਮੈਂਬਰ ਬੀਬੀ ਜੋਗਿੰਦਰ ਕੌਰ ਅਤੇ ਗੁਰਦੁਆਰਾ ਹਾਜੀਰਤਨ ਬਠਿੰਡਾ ਦੇ ਮੈਨੇਜਰ ਨੂੰ ਦੋਸ਼ੀਆਂ ਖਿਲਾਫ ਪੁਲਿਸ ਸ਼ਿਕਾਇਤ ਦਰਜ਼ ਕਰਵਾਉਣ ਲਈ ਕਿਹਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਸਰਕਾਰ ਇਸ ਘਿਨੌਣੀ ਹਰਕਤ ਕਰਨ ਵਾਲਿਆਂ ’ਤੇ ਕਾਰਵਾਈ ਕਰੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ’ਚ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media