ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ) – ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ
ਆਦੇਸ਼ ’ਤੇ ਬਣਾਈ ਗਈ ਕਮੇਟੀ ਦਾ ਵਿਸਥਾਰ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਵਿੱਚ 2 ਹੋਰ ਮੈਂਬਰ ਸ਼ਾਮਲ ਕੀਤੇ ਹਨ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਸੂਚਨਾ ਅਨੁਸਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਕਮੇਟੀ ਵਿੱਚ ਲਿਆ ਗਿਆ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਥਾਪਤ ਕੀਤੀ ਗਈ 9 ਮੈਂਬਰੀ ਕਮੇਟੀ ਵਿਚ ਪੰਜਾਬ ਤੋਂ ਬਾਹਰਲੇ 2 ਤਖ਼ਤ ਸਾਹਿਬਾਨ ਦੀਆਂ ਕਮੇਟੀਆਂ ਦੇ ਪ੍ਰਧਾਨ ਨੁਮਾਇੰਦਿਆਂ ਵਜੋਂ ਲਏ ਗਏ ਹਨ, ਤਾਂ ਜੋ ਪੂਰੇ ਦੇਸ਼ ਦੀ ਅਵਾਜ਼ ਬੰਦੀ ਸਿੰਘਾਂ ਦੀ ਰਿਹਾਈ ਲਈ ਉਠ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 19 ਮਈ ਨੂੰ ਇਸ ਕਮੇਟੀ ਦੀ ਇਕੱਤਰਤਾ ਵਿਚ ਭਵਿੱਖੀ ਰੂਪ-ਰੇਖਾ ਤੈਅ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media