Monday, December 23, 2024

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਸਖ਼ਤ ਨਿੰਦਾ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿੱਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਝਾਰਖੰਡ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀ ਪ੍ਰਿੰਸੀਪਲ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ।ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਜਿਹੀ ਪ੍ਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਸਰਕਾਰ ਤੇ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਫਿਰ ਵੀ ਜਾਣਬੁੱਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …