Thursday, July 3, 2025
Breaking News

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪਾਸ ਕੀਤੀ ਯੂ.ਜੀ.ਸੀ ਦੀ ਨੈਟ ਪ੍ਰੀਖਿਆ

ਅੰਮ੍ਰਿਤਸਰ, 18 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਦੇ 3 ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਪ੍ਰੀਖਿਆ ਪਾਸ ਕੀਤੀ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਨੈਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਦੇ ਪੰਜਾਬੀ ਵਿਭਾਗ ਦੇ ਉਕਤ ਵਿਦਿਆਰਥੀਆਂ ਦਿਲਬਾਗ ਸਿੰਘ, ਅਕਾਸ਼ਦੀਪ ਸਿੰਘ ਅਤੇ ਜਸਕਰਨ ਸਿੰਘ ਨੇ ਯੂ.ਜੀ.ਸੀ ਦੁਆਰਾ ਕਾਲਜ ਲੈਕਚਰਾਰਾਂ ਦੀ ਯੋਗਤਾ ਲਈ ਹਰ ਸਾਲ ਲਈ ਜਾਂਦੀ ਪ੍ਰੀਖਿਆ ਦਸੰਬਰ 2021 ‘ਚ ਦਿੱਤੀ ਸੀ, ਜਿਸ ਦਾ ਨਤੀਜਾ ਮਾਰਚ 2022 ’ਚ ਆਇਆ ਸੀ।ਉਨ੍ਹਾਂ ਕਿਹਾ ਕਿ ਸਾਡੇ ਕਾਲਜ ਦੇ ਇਹ 3 ਵਿਦਿਆਰਥੀ ਪੰਜਾਬੀ ਵਿਸ਼ੇ ਵਿਚੋਂ ਸਫਲ ਰਹੇ ਹਨ।ਉਹਨਾਂ ਨੇ ਪਾਸ ਹੋਏ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ।
                ਵਿਭਾਗ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਦੱਸਿਆ ਕਿ ਦਿਲਬਾਗ ਸਿੰਘ ਨੇ ਸਾਡੇ ਕਾਲਜ ਤੋਂ ਹੀ ਬੀ.ਏ ਅਤੇ ਐਮ.ਏ ਪੰਜਾਬੀ ਪਾਸ ਕਰਕੇ ਐਮ.ਫਿਲ ਵੀ ਏਥੋਂ ਹੀ ਕੀਤੀ ਹੈ, ਜਦਕਿ ਅਕਾਸ਼ਦੀਪ ਸਿੰਘ ਅਤੇ ਜਸਕਰਨ ਸਿੰਘ ਸਾਡੇ ਐਮ. ਫਿਲ. ਦੇ ਵਿਦਿਆਰਥੀ ਹਨ।ਉਨ੍ਹਾਂ ਦੱਸਿਆ ਕਿ ਵਿਭਾਗ ਦੀ ਆਪਣੀ ਲਾਇਬਰੇਰੀ, ਖੋਜ-ਰਸਾਲਾ ਸੰਵਾਦ ਅਤੇ ਮਿਹਨਤੀ ਸਟਾਫ ਹੋਣ ਕਰਕੇ ਵਿਦਿਆਰਥੀਆਂ ਵਿੱਚ ਮਿਹਨਤ ਦੀ ਆਦਤ ਪੈ ਜਾਂਦੀ ਹੈ ਜਿਸ ਕਾਰਨ ਅਜਿਹੀਆਂ ਸਫਲਤਾਵਾਂ ਮਿਲਦੀਆਂ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬੀ ਦੀ ਉਚੇਰੀ ਸਿੱਖਿਆ (ਐਮ.ਏ ਅਤੇ ਐਮ.ਫਿਲ.) ਦਾ ਕੋਰਸ ਸ਼ੁਰੂ ਕਰਨ ਵਾਲਾ ਇਹ ਪਹਿਲਾ ਕਾਲਜ ਹੈ।
                    ਇਸ ਮੌਕੇ ਸਫਲ ਵਿਦਿਆਰਥੀਆਂ ਨੁੰ ਵਧਾਈ ਦੇਣ ਵਾਲਿਆਂ ਵਿੱਚ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ. ਭੁਪਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਡਾ. ਕੁਲਦੀਪ ਸਿੰਘ, ਡਾ. ਹੀਰਾ ਸਿੰਘ, ਡਾ. ਮਿੰਨੀ ਸਲਵਾਨ ਅਤੇ ਡਾ. ਹਰਜੀਤ ਕੌਰ ਵੀ ਸ਼ਾਮਲ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …