ਅੰਮ੍ਰਿਤਸਰ 18 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ
ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 19 ਮਈ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਤਿੰਨ ਕੰਪਨੀਆਂ ਜਿਵੇਂ ਐਚ.ਡੀ.ਬੀ ਫਾਇਨਾਂਸ ਸਰਵਿਸ, ਬਾਇਜੂਸ ਅਤੇ ਡੀ.ਮਾਰਟ ਵਲੋਂ ਭਾਗ ਲਿਆ ਜਾਵੇਗਾ।ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿਦਿਅਕ ਯੋਗਤਾ ਬਾਰ੍ਹਵੀਂ ਤੋਂ ਲੈ ਕੇ ਗਰੈਜੂਏਟ ਹੋਵੇਗੀ।ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ ਸਵੇਰੇ 10.00 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ ਅੰਮਿ੍ਰਤਸਰ ਵਿਖੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਬਿਊਰੋ ਦੇ ਹੇੈਲਪਲਾਈਨ ਨੰ: 9915789068 ‘ਤੇ ਸੰਪਰਕ ਕਰ ਸਕਦੇ ਹਨ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media