ਅੰਮ੍ਰਿਤਸਰ, 18 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਪੌਸ਼ਟਿਕ ਖਾਣਾ ਤੰਦਰੁਸਤ
ਜੀਵਨ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਦੇਖ-ਰੇਖ ‘ਚ ਕਰਵਾਏ ਗਏ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਸਰੀਰਿਕ ਤੰਦਰੁਸਤੀ ਲਈ ਜਾਗਰੂਕ ਕਰਨ ਸਬੰਧੀ ਸਥਾਨਕ ਹਸਪਤਾਲ ਤੋਂ ਆਏ ਡਾ. ਅਮਰੀਕ ਸਿੰਘ ਤੇ ਡਾ. ਦਿਕਸ਼ਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਅਕਸਰ ਹੀ ਜ਼ੁਬਾਨ ਦੇ ਰਸ ਕਰਕੇ ਸਵਾਦਿਸ਼ਟ ਖਾਣੇ ਖਾਣ ਲੱਗ ਜਾਂਦੇ ਹਾਂ।ਇਹ ਖਾਣੇ ਸਾਡੇ ਸਰੀਰ ਦੇ ਅੰਦਰੂਨੀ ਨਾਜ਼ੁਕ ਅੰਗਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ।ਸ਼ੂਗਰ ਅਤੇ ਦਿਲ ਦੀਆਂ ਬੀਮਾਰੀਆਂ ਵੀ ਜ਼ਿਆਦਾਤਰ ਚਾਟ ਮਸਾਲੇ ਵਾਲੇ ਭੋਜਨ ਕਰਕੇ ਹੀ ਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਖਾਣਿਆਂ ਨੂੰ ਤਿਆਗ ਕੇ ਹਰੀਆਂ ਸਬਜ਼ੀਆਂ ਤੇ ਦਾਲਾਂ ਦੀ ਵੱਧ ਮਾਤਰਾ ’ਚ ਵਰਤੋਂ ਕਰਨੀ ਚਾਹੀਦੀ ਹੈ।ਡਾ. ਦਿਕਸ਼ਾ ਸ਼ਰਮਾ ਨੇ ਕਿਹਾ ਕਿ ਮੋਟਾਪਾ ਬਿਮਾਰੀਆਂ ਨੂੰ ਸੱਦਾ ਦਿੰਦਾ ਹੈ। ਸਾਨੂੰ ਕਾਰਬੋਹਾਈਡਰੇਟਸ, ਪ੍ਰੋਟੀਨ, ਮਿਨਰਲ, ਪਾਣੀ, ਵਿਟਾਮਿਨਜ਼ ਅਤੇ ਘੁਲਣਸ਼ੀਲ ਪਦਾਰਥ ਸਰੀਰ ਦੀ ਤੰਦਰੁਸਤੀ ਲਈ ਸਹੀ ਮਾਤਰਾ ’ਚ ਖਾਣੇ ਚਾਹੀਦੇ ਹਨ। ਡਾ. ਸ਼ਰਮਾ ਨੇ ਵਿਦਿਆਰਥੀਆਂ ਨੂੰ ਦੁੱਧ, ਦਹੀਂ ਅਤੇ ਪਾਣੀ ਦੀ ਵਧੇਰੇ ਮਾਤਰਾ ਦਾ ਸੇਵਨ ਕਰਨ ਲਈ ਕਿਹਾ।
ਇਸ ਤੋਂ ਪਹਿਲਾਂ ਡਾ. ਗੋਗੋਆਣੀ ਨੇ ਉਕਤ ਵਿਸ਼ੇ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਆਈ ਟੀਮ ਨੂੰ ‘ਜੀ ਆਇਆਂ’ ਆਖਿਆ। ਉਨਾਂ ਕਿਹਾ ਕਿ ਗਵਰਨਿੰਗ ਕੌਂਸਲ ਵਿਦਿਆਰਥੀਆਂ ਨੂੰ ਸਿਲੇਬਸ ਦੀ ਪੜ੍ਹਾਈ ਦੇ ਨਾਲ ਨਾਲ ਹੋਰ ਵੀ ਚੰਗੀ ਜੀਵਨ ਜਾਂਚ ਦੇ ਗੁਣਾਂ ਦੇ ਧਾਰਨੀ ਬਣਾਉਣ ਲਈ ਸਮੇਂ-ਸਮੇਂ ’ਤੇ ਵਿਦਿਆਰਥੀਆਂ ਨੂੰ ਉੱਚ ਕੋਟੀ ਦੀਆਂ ਸਖ਼ਸ਼ੀਅਤਾਂ ਦੇ ਰੂਬਰੂ ਕਰਵਾਉਂਦੀ ਰਹਿੰਦੀ ਹੈ।ਸਕੂਲ ਆਈ ਡਾਕਟਰਾਂ ਦੀ ਟੀਮ ਨੂੰ ਡਾ. ਗੋਗੋਆਣੀ ਅਤੇ ਸਕੂਲ ਸਟਾਫ਼ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media