Thursday, September 17, 2026

ਟਰਾਂਸਪੋਰਟ ਮੰਤਰੀ ਨੇ ਅੰਮ੍ਰਿਤਸਰ ਪਹੁੰਚ ਕੇ ਖਤਮ ਕਰਵਾਈ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ

ਸ੍ਰੀ ਦਰਬਾਰ ਸਾਹਿਬ ਵੀ ਹੋਏ ਨਤਮਸਤਕ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਅੱਜ ਸ਼ਾਮ ਅੰਮਿ੍ਤਸਰ ਬੱਸ ਅੱਡੇ ‘ਤੇ ਪਹੁੰਚ ਕੇ ਇਥੇ ਬੈਠੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ।ਉਨ੍ਹਾਂ ਬੱਸ ਮਾਲਕਾਂ ਨਾਲ ਕੀਤੀ ਗੱਲਬਾਤ ਵਿੱਚ ਸਪੱਸ਼ਟ ਕੀਤਾ ਕਿ ਤੁਹਾਡੀਆਂ ਬੱਸਾਂ ਦੇ ਪਰਮਿਟ ਮਾਣਯੋਗ ਹਾਈਕੋਰਟ ਨੇ ਰੱਦ ਕੀਤੇ ਹਨ ਅਤੇ ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਕੋਈ ਰਾਹਤ ਨਹੀਂ ਦਿੱਤੀ, ਸੋ ਅਜਿਹੇ ਵਿਚ ਸਰਕਾਰ ਵਲੋਂ ਪਰਮਿਟ ਬਹਾਲ ਕਰਨਾ ਮੁਮਕਿਨ ਨਹੀਂ ਹੈ।ਉਨ੍ਹਾਂ ਬੱਸ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਫਿਰ ਵੀ ਪੰਜਾਬ ਸਰਕਾਰ ਤੁਹਾਡੇ ਨਾਲ ਹੈ ਅਤੇ ਮੈਂ ਖੁੱਦ ਚਾਹੁੰਦਾ ਹਾਂ ਕਿ ਤਹਾਡਾ ਰੋਜ਼ਗਾਰ ਪ੍ਰਭਾਵਿਤ ਨਾ ਹੋਵੇ ਅਤੇ ਉਹ ਆਮ ਦੀ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣ।ਉਨ੍ਹਾਂ ਕਿਹਾ ਕਿ ਤੁਹਾਡੀਆਂ ਮੰਗਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਗੰਭੀਰਤਾ ਨਾਲ ਵਿਚਾਰਨਗੇ ਅਤੇ ਇਸ ਬਾਬਤ ਮੁੱਖ ਮੰਤਰੀ ਪੰਜਾਬ ਨਾਲ ਵੀ ਵਿਚਾਰ ਚਰਚਾ ਕਰਨਗੇ।ਜਿਸ ਤਰ੍ਹਾਂ ਵੀ ਸੰਭਵ ਹੋੋਇਆ ਤੁਹਾਡੀ ਸਹਾਇਤਾ ਕੀਤੀ ਜਾਵੇਗੀ।ਬੱਸ ਮਾਲਕਾਂ ਨੇ ਮੰਤਰੀ ਦੇ ਭਰੋਸੇ ਮਗਰੋਂ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਅਤੇ ਕੈਬਨਿਟ ਮੰਤਰੀ ਵਲੋਂ ਵਿਖਾਈ ਸੁਹਿਰਦਤਾ ਲਈ ਧੰਨਵਾਦ ਕੀਤਾ।
ਇਸ ਮਗਰੋਂ ਲਾਲਜੀਤ ਸਿੰਘ ਭੁੱਲਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …