Sunday, July 19, 2026

ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ

ਤੁੰਗ ਢਾਬ ਡਰੇਨ, ਭਗਤਾਂਵਾਲਾ ਡੰਪ ਤੇ ਸਮਾਰਟ ਸਿਟੀ ਪ੍ਰਾਜੈਕਟਾਂ ਸਮੇਤ ਕਈ ਮਸਲਿਆਂ ਬਾਰੇ ਵਿਚਾਰਾਂ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਅੱਜ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਅੰਮ੍ਰਿਤਸਰ ਦੇ ਵੱਖ-ਵੱਖ ਗੰਭੀਰ ਮੁੱਦਿਆਂ ਬਾਰੇ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ।ਜਿਸ ਦੌਰਾਨ ਅੰਮ੍ਰਿਤਸਰ ਸ਼ਹਿਰ ਦੀਆਂ ਗੰਭੀਰ ਸਮੱਸਿਆਵਾਂ ਬਾਰੇ ਵਿਸਥਾਰ ਪੂਰਵਕ ਚਰਚਾ ਹੋਈ।ਸਭ ਤੋਂ ਮਹੱਤਵਪੂਰਨ ਮੁੱਦਾ ‘ਤੁੰਗ ਢਾਬ ਡਰੇਨ’ ਸੀ।ਜਿਸ ਨਾਲ ਅੰਮ੍ਰਿਤਸਰ ਸ਼ਹਿਰ ਤੇ ਆਲੇ ਦੁਆਲੇ ਦੇ ਪਿੰਡਾਂ ’ਚ ਕਾਫੀ ਪ੍ਰਦੂਸ਼ਨ ਪੈਦਾ ਹੋ ਰਿਹਾ ਹੈ।ਔਜਲਾ ਨੇ ਹਰਦੀਪ ਪੁਰੀ ਨੂੰ ‘ਤੁੰਗ ਢਾਬ ਡਰੇਨ’ ਬਾਰੇ ਦੱਸਿਆ ਕਿ ਇਸ ਡਰੇਨ ਨੂੰ ਸਾਫ ਤੇ ਪ੍ਰਦੂਸ਼ਨ ਮੁਕਤ ਕਰਨ ਹਿੱਤ ਪਿਛਲੇ ਲੰਬੇ ਸਮੇਂ ਤੋਂ ਸਾਡੇ ਵਲੋਂ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਹੱਦ ਅੰਦਰ ਪੈਦੀਆਂ ਡੇਅਰੀਆਂ, ਪੰਚਾਇਤਾਂ ਅਤੇ ਉਦਯੋਗਾਂ ਦਾ ਪਾਣੀ ਇਸ ਡਰੇਨ ’ਚ ਮਿਕਸ ਹੋ ਰਿਹਾ ਹੈ ਅਤੇ ਇੰਨ੍ਹਾਂ ਤਿੰਨਾਂ ਦੇ ਮਿਕਸ ਪਾਣੀ ਨਾਲ ਇਹ ਹੋਰ ਵੀ ਜ਼ਹਿਰੀਲਾ ਹੋ ਜਾਂਦਾ ਹੈ ਜਿਸ ਨਾਲ ਇਹ ਪਾਣੀ ਬਦਬੂ ਮਾਰਨ ਲੱਗ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਡੇਅਰੀਆਂ ਦੇ ਪਾਣੀ ਨੂੰ ਰੋਕਣ ਲਈ ਬਾਇਓਗੈਸ ਪਲਾਂਟ ਲਗਾਇਆ ਜਾਵੇ ਤੇ ਫਿਰ ਇੰਡਸਟਰੀ ਤੇ ਘਰਾਂ ਦੇ ਗੰਦਲੇ ਪਾਣੀ ਨੂੰ ਰੋਕਣ ਲਈ ਟਰੀਟਮੈਂਟ ਪਲਾਂਟ ਵੀ ਲਗਾਇਆ ਜਾਵੇ ਤਾਂ ਕਿ ਇਸ ਦਾ ਪੱਕਾ ਹੱਲ ਹੋਵੇ।
                ਔਜਲਾ ਨੇ ਪੁਰੀ ਨੂੰ ਕਿਹਾ ਕਿ ਇਸ ਨਾਲ ਡਰੇਨ ਨੂੰ ਮੁੜ ਪੁਨਰ ਸੁਰਜੀਤ ਕੀਤਾ ਜਾਵੇ ਅਤੇ ਅੰਮ੍ਰਿਤਸਰ ਸ਼ਹਿਰ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇਗਾ।ਉਨ੍ਹਾਂ ਕਿਹਾ ਕਿ ਗੁਰੂ ਦੀ ਨਗਰੀ ਅੰਮ੍ਰਿਤਸਰ ਨੂੰ ਪ੍ਰਦੂਸ਼ਨ ਮੁਕਤ ਕਰਾਉਣਾ ਅਤੇ ਸ਼ਹਿਰ ਨੂੰ ਹਰ ਪੱਖੋਂ ਖੂਬਸੂਰਤ ਬਣਾਉਣਾ ਮੇਰਾ ਪਹਿਲਾ ਮਕਸਦ ਤੇ ਫਰਜ਼ ਹੈ ।
                 ਉਨਾਂ ਨੇ ਇਸ ਤੋਂ ਇਲਾਵਾ ਅੰਮ੍ਰਿਤਸਰ ਸ਼ਹਿਰ ਦੀ ਦੂਸਰੇ ਮੁੱਖ ਮੁੱਦੇ ਭਗਤਾਵਾਲਾ ਡੰਪ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਦੱਸਿਆ ਕਿ ਉੁਸਦੇ ਆਲੇ ਦੁਆਲੇ ਸੰਘਣੀ ਆਬਾਦੀ ਹੈ ਜਿੰਨ੍ਹਾਂ ਨੂੰ ਇਸ ਕੂੜੇ ਦੇ ਡੰਪ ਦੀ ਬਦਬੂ ਅਤੇ ਉਥੋਂ ਪੈਦਾ ਹੋ ਰਹੀਆਂ ਜ਼ਹਿਰਲੀਆਂ ਗੈਸਾਂ ਲੋਕਾਂ ਦੀ ਸਿਹਤ ਲਈ ਘਾਤਕ ਸਿੱਧ ਹੋ ਸਕਦੀਆਂ ਹਨ।ਉਨਾਂ ਉਸ ਦੇ ਪੱਕੇ ਹੱਲ ਦੀ ਸਿਫਾਰਸ਼ ਕੀਤੀ।
                ਅੰਮ੍ਰਿਤਸਰ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਔਜਲਾ ਨੇ ਸ਼ਹਿਰ ਦੇ ਚੱਲ ਰਹੇ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਬਾਰੇ ਵੀ ਵਿਚਾਰਾਂ ਕੀਤੀਆਂ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਰੋਜ਼ਾਨਾ ਲੱਖਾਂ ਸ਼ਰਧਾਲੂ ਮੱਥਾ ਟੇਕਣ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ, ਭਗਵਾਨ ਵਾਲੀਮੀਕੀ ਤੀਰਥ ਆਉਂਦੇ ਹਨ ਤੇ ਇਥੇ ਹੀ ਵਾਹਗਾ ਬਾਰਡਰ ਸਮੇਤ ਆਦਿ ਮਹੱਤਵਪੂਰਨ ਸਥਾਨ ਜਿਸ ਨੂੰ ਵੇਖਣ ਜਾਂਦੇ ਹਨ ਜਿਸ ਲਈ ਅੰਮ੍ਰਿਤਸਰ ਸ਼ਹਿਰ ਦੀ ਖੂਬਸੂਰਤੀ ਵੱਲ ਵੀ ਖਾਸ ਧਿਆਨ ਦੇਣਾ ਚਾਹੀਦਾ ਹੈ।
                  ਔਜਲਾ ਨੇ ਸ਼ਹਿਰ ’ਚ ਪ੍ਰਦੂਸ਼ਨ ਦੇ ਪੂਰਨ ਖਾਤਮੇ ਲਈ ਹਰਦੀਪ ਪੁਰੀ ਨੂੰ ਸ਼ਹਿਰਾਂ ਤੇ ਪਿੰਡਾਂ ’ਚ ਗੈਸ ਪੰਪ ਜ਼ਿਆਦਾ ਲਗਾਏ ਜਾਣ ਦੀ ਵੀ ਸਿਫਾਰਸ਼ ਕੀਤੀ ਤਾਂ ਜੋ ਕਿ ਆਉਣ ਵਾਲੇ ਸਮੇਂ ਇਲੈਕਟ੍ਰੋਨਿਕ ਉਪਕਰਨ ਗੈਸ ‘ਤੇ ਚੱਲ ਸਕਣ ਤੇ ਅੰਮ੍ਰਿਤਸਰ ਸ਼ਹਿਰ ਦਾ ਪ੍ਰਦੂਸ਼ਨ ਘੱਟ ਹੋ ਸਕੇ।

Check Also

DAV Public School celebrates outstanding success in NEET UG 2026

Amritsar, July 18 (Punjab Post Bureau) – DAV Public School Lawrence Road is proud to …