Friday, March 20, 2026

ਦਮਦਮੀ ਟਕਸਾਲ ਦੇ ਹੈਡ ਕੁਆਟਰ ਵਿਖੇ ਘੱਲੂਘਾਰਾ ਸਮਾਗਮ ਦੀ ਤਿਆਰੀ ਸਬੰਧੀ ਮੀਟਿੰਗ

6 ਜੂਨ ਨੂੰ ਸ਼਼੍ਰੋਮਣੀ ਕਮੇਟੀ ਤੇ ਸਰਕਾਰੀ ਅਦਾਰਿਆਂ ’ਚ ਛੁੱਟੀ ਹੋਵੇ – ਗਿ. ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, 20 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੇ ਅਦਾਰਿਆਂ ’ਚ 6 ਜੂਨ ਨੂੰ ਛੁੱਟੀ ਦਾ ਐਲਾਨ ਕਰਨ ਦੀ ਸਰਕਾਰ ਨੂੰ ਅਪੀਲ ਕੀਤੀ ਹੈ।ਉਨਾਂ ਕਿਹਾ ਹੈ ਕਿ ਘੱਲੂਘਾਰਾ ਹਫ਼ਤੇ ਦੌਰਾਨ ਭੜਕਾਊ ਭਾਸ਼ਣਾਂ ਤੋਂ ਇਲਾਵਾ ਸ਼ਹੀਦੀ ਸਮਾਗਮਾਂ ਸਬੰਧੀ ਫਲੈਕਸਾਂ ਨੂੰ ਪਾੜਦਿਆਂ ਜੋ ਪੰਜਾਬ ਦਾ ਮਾਹੌਲ ਖ਼ਰਾਬ ਕਰਦਾ ਹੈ ਤਾਂ ਉਨ੍ਹਾਂ ਗ਼ਲਤ ਅਨਸਰਾਂ ਨੂੰ ਸਰਕਾਰ ਵਲੋਂ ਤੁਰੰਤ ਨੱਥ ਪਾਈ ਜਾਵੇ।
                   ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 6 ਜੂਨ ਨੂੰ ਮਨਾਏ ਜਾ ਰਹੇ ਸ਼ਹੀਦੀ ਸਮਾਗਮ ਦੀ ਤਿਆਰੀ ਸੰਬੰਧੀ ਦਮਦਮੀ ਟਕਸਾਲ ਨਾਲ ਜੁੜੀਆਂ ਪੰਥਕ ਸ਼ਖਸੀਅਤਾਂ, ਜਥੇਬੰਦੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੀ ਇਕ ਜਰੂਰੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਇੰਦਰਾ ਗਾਂਧੀ ਦੀ ਹਕੂਮਤ ਨੇ ਜੂਨ ’84 ਦੌਰਾਨ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕੀਤਾ।ਇਸੇ ਸੰਦਰਭ ’ਚ ਉਨ੍ਹਾਂ 6 ਜੂਨ ਨੂੰ ਸ਼਼੍ਰੋਮਣੀ ਕਮੇਟੀ ਦੇ ਅਦਾਰਿਆਂ ’ਚ ਛੁੱਟੀ ਕਰਨ ਦੀ ਅਪੀਲ ਕੀਤੀ ਹੈ।ਸਰਕਾਰੀ ਅਦਾਰਿਆਂ ’ਚ ਇਸ ਦਿਨ ਨੂੰ ਛੁੱਟੀ ਦਾ ਐਲਾਨ ਕਰਦਿਆਂ ਸਰਕਾਰ ਵੀ ਸੰਗਤਾਂ ਦੀ ਪ੍ਰਸੰਨਤਾ ਦਾ ਪਾਤਰ ਬਣੇ।ਮੀਟਿੰਗ ਵਿੱਚ ਮੌਜ਼ੂਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜੂਨ `84 ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਜੂਝਦਿਆਂ ਸ਼ਹੀਦੀਆਂ ਪਾਉਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਨ ਲਈ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਹਰ ਸਾਲ ਸ਼ਹੀਦੀ ਸਮਾਗਮ ਕਰਾਉਣ ਦੀ ਸ਼ਲਾਘਾ ਕੀਤੀ।
                   ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਦਮਦਮੀ ਟਕਸਾਲ ਦੇ ਹੈਡ ਕੁਆਟਰ `ਤੇ ਪੂਰਾ ਹਫ਼ਤਾ ਸਮਾਗਮ ਚੱਲੇਗਾ ਅਤੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦੀ ਸਮਾਗਮ `ਚ ਹਾਜ਼ਰੀਆਂ ਲਾਉਣ ਉਪਰੰਤ ਮਹਿਤਾ ਚੌਕ ਵਿਖੇ ਸਵੇਰੇ 9:30 ਤੋਂ ਹੀ ਸ਼ਹੀਦੀ ਸਮਾਗਮ ਦੀ ਆਰੰਭਤਾ ਹੋਵੇਗੀ।ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼਼੍ਰੋਮਣੀ ਕਮੇਟੀ ਪ੍ਰਧਾਨ, ਦਿੱਲੀ ਕਮੇਟੀ ਦੇ ਪ੍ਰਧਾਨ, ਧਾਰਮਿਕ ਸ਼ਖਸ਼ੀਅਤਾਂ, ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਵੱਡੀ ਗਿਣਤੀ `ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਭਾਰੀ ਉਤਸ਼ਾਹ ਨਾਲ ਸ਼ਮੂਲੀਅਤ ਕਰ ਰਹੀਆਂ ਹਨ।
                   ਮੀਟਿੰਗ ਵਿੱਚ ਭਾਈ ਈਸ਼ਰ ਸਿੰਘ ਸਪੁੱਤਰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਸੰਤ ਬਾਬਾ ਸੱਜਣ ਸਿੰਘ ਬੇਰ ਸਾਹਿਬ, ਸੰਤ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸੰਤ ਬਾਬਾ ਗੁਰਭੇਜ ਸਿੰਘ ਖੁਜਾਲਾ ਬੁਲਾਰੇ ਸੰਤ ਸਮਾਜ, ਸੰਤ ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾ ਵਾਲੇ, ਸੰਤ ਬਾਬਾ ਮੋਹਨ ਸਿੰਘ ਬਰਨੇ ਵਾਲੇ, ਸੰਤ ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਕਾਰਸੇਵਾ ਸੰਤ ਬਾਬਾ ਅਜੈਬ ਸਿੰਘ ਮੱਖਣਵਿੰਡੀ, ਸੰਤ ਬਾਬਾ ਗੁਰਦੇਵ ਸਿੰਘ ਤਰਸਿੱਕਾ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਗੁਰਮੀਤ ਸਿੰਘ ਬੱਦੋਵਾਲ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ, ਪੰਜਾਬ ਸਿੰਘ ਸੁਲਤਾਨਵਿੰਡ ਤੇ ਪ੍ਰੋ: ਸਰਚਾਂਦ ਸਿੰਘ ਖਿਆਲਾ ਮੌਜ਼ੂਦ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …