Tuesday, April 14, 2026

ਸਲਾਨਾ ਕਬੂਤਰਬਾਜ਼ੀ ਮੁਕਾਬਲੇ 26 ਮਈ ਨੂੰ

ਜੌੜੇਪੁਲ ਜਰਗ, 20 ਮਈ (ਨਰਪਿੰਦਰ ਬੈਨੀਪਾਲ) – ਸ਼ਹੀਦ ਭਗਤ ਸਿੰਘ ਵੈਲਫੇਅਰ ਐਂਡ ਸਪੋਰਟਸ ਕਲੱਬ (ਰਜਿ:) ਮਾਂਹਪੁਰ ਦੇ ਕਬੂਤਰਬਾਜ਼ੀ ਯੂਨਿਟ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰਾਂ ਸਲਾਨਾ ਕਬੂਤਰਬਾਜ਼ੀ ਮੁਕਾਬਲੇ ਕਰਵਾਏ ਜਾ ਰਹੇ ਹਨ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਬੂਤਰਬਾਜ਼ੀ ਯੂਨਿਟ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਕੁਵੈਤ ਅਤੇ ਸਰਪ੍ਰਸਤ ਜਗਜੀਤ ਸਿੰਘ ਜੱਗੀ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਸਲਾਨਾ ਕਬੂਤਰਬਾਜ਼ੀ ਮੁਕਾਬਲੇ 26 ਮਈ ਨੂੰ ਕਰਵਾਏ ਜਾਣਗੇ।ਜਿਸ ਦੀ ਐਂਟਰੀ ਫੀਸ 800 ਰੁਪਏ ਹੋਵੇਗੀ ਅਤੇ ਕਬੂਤਰਬਾਜ਼ਾਂ ਲਈ ਦੁਪਹਿਰ ਦੇ ਖਾਣੇ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।ਇਸ ਮੌਕੇ ਚੇਅਰਮੈਨ ਕਰਮ ਸਿੰਘ ਗੋਰੂ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ।ਜਿਕਰਯੋਗ ਹੈ ਕਿ ਪਹਿਲਾਂ ਇਹ ਕਬੂਤਰਬਾਜ਼ੀ ਮੁਕਾਬਲੇ 6 ਮਈ ਨੂੰ ਕਰਵਾਏ ਜਾਣੇ ਸਨ, ਜੋ ਕਿਸੇ ਕਾਰਨ ਕਰਕੇ ਰੱਦ ਕਰ ਦਿੱਤੇ ਗਏ ਸਨ ਅਤੇ ਹੁਣ 26 ਮਈ ਨੂੰ ਕਰਵਾਏ ਜਾ ਰਹੇ ਹਨ।

Check Also

ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …