Tuesday, April 14, 2026

ਡੇਂਗੂ ਦੀ ਰੋਕਥਾਮ ਲਈ ਫਾਗਿੰਗ ਨੂੰ ਬਣਾਇਆ ਜਾਵੇ ਯਕੀਨੀ – ਔਜਲਾ

ਗਰੇਂਡ ਹੋਟਲ ਨਜਦੀਕ ਡਿੱਗੀ ਬਿਲਡਿੰਗ ਦੀ ਘਟਨਾ ਦੀ ਜਾਂਚ ਐਸ.ਡੀ.ਐਮ ਅੰਮ੍ਰਿਤਸਰ-2 ਕਰਨਗੇ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਮੌਨਸੂਨ ਤੋਂ ਪਹਿਲਾਂ ਪਹਿਲਾਂ ਸ਼ਹਿਰ ਦੇ ਸੀਵਰੇਜ ਸਿਸਟਮ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਖਾਸ ਤੌਰ ਤੇ ਹੈਰੀਟੇਜ ਸਟਰੀਟ ਵਿਖੇ ਸੀਵਰੇਜ ਨੂੰ ਮੁਕੰਮਲ ਸਾਫ ਕੀਤਾ ਜਾਵੇ ਤਾਂ ਜੋ ਇਥੇ ਆ ਰਹੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ 2022-23 ਦੇ ਵਿੱਤੀ ਵਰੇ੍ਹ ਵਿੱਚ ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਔਜਲਾ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਜੋਰ ਦੇ ਕੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਹਰੇਕ ਵਾਰਡ ਵਿੱਚ ਫਾਗਿੰਗ ਨੂੰ ਯਕੀਨੀ ਬਣਾਇਆ ਜਾਵੇ ਉਨ੍ਹਾਂ ਕਿਹਾ ਕਿ ਹੈਰੀਟੇਜ ਸਟਰੀਟ ਵਿਖੇ ਰੋਜਾਨਾ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏੇ ਹੈਰੀਟੇਜ ਸਟਰੀਟ ਤੋਂ ਨਜਾਇਜ ਕਬਜੇ ਹਟਾਏ ਜਾਣ।ਔਜਲਾ ਨੇ ਰੀਵਿਊ ਮੀਟਿੰਗ ਦੌਰਾਨ ਸਾਰੇ ਅਧਿਕਾਰੀਆਂ ਕੋਲੋਂ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ।ਔਜਲਾ ਨੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਹਦਾਇਤ ਕੀਤੀ ਕਿ ਗੋਬਰ ਗੈਸ ਪਲਾਂਟ ਲਈ ਪਿੰਡਾਂ ਵਿੱਚ ਜਮੀਨਾਂ ਦੀ ਨਿਸ਼ਾਨਦੇਹੀ ਕੀਤੀ ਜਾਵੇ ਤਾਂ ਜੋ ਘਰ ਘਰ ਗੈਸ ਪਹੁੰਚਾਈ ਜਾ ਸਕੇ।
                        ਔਜਲਾ ਨੇ ਮੀਟਿੰਗ ਦੌਰਾਨ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਨੈਸ਼ਨਲ ਹਾਈਵੇ ਦੀਆਂ ਸੜਕਾਂ ਦੀ ਤੁਰੰਤ ਮੁਰੰਮਤ ਕੀਤੀ ਜਾਵੇ ਅਤੇ ਸੜਕਾਂ ਤੇ ਸਾਇਨ ਬੋਰਡ ਵੀ ਲਗਾਏ ਜਾਣ। ਉਨਾਂ ਨੇ ਗਰੇਂਡ ਹੋਟਲ ਦੇ ਨਜਦੀਕ ਡਿੱਗੀ ਇਮਾਰਤ ਸਬੰਧੀ ਕਿਹਾ ਕਿ ਜੋ ਵੀ ਅਧਿਕਾਰੀ ਇਸ ਵਿੱਚ ਦੋਸ਼ੀ ਪਾਏ ਜਾਂਦੇ ਹਨ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਅਤੇ ਜਿੰਨਾਂ ਦੇ ਮਕਾਨਾਂ ਦਾ ਨੁਕਸਾਨ ਹੋਇਆ ਹੈ ਦੀ ਭਰਪਾਈ ਨੂੰ ਯਕੀਨੀ ਬਣਾਇਆ ਜਾਵੇ।ਇਸ ਸਬੰਧੀ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਘਟਨਾ ਦੀ ਜਾਂਚ ਲਈ ੍ਰ ਹਰਪ੍ਰੀਤ ਸਿੰਘ ਐਸ.ਡੀ.ਐਮ ਅੰਮ੍ਰਿਤਸਰ-2 ਕਰਨਗੇ ਅਤੇ ਉਨ੍ਹਾਂ ਦੀ ਇਨਕੁਆਰੀ ਰਿਪੋਰਟ ਦੇ ਅਧਾਰ ‘ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Check Also

ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …