ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਨੁ ਹੈਰੀਟੇਜ ਸਟਰੀਟ ਲਈ ਅੰਮ੍ਰਿਤਸਰ ਪੁਲਿਸ ਨੂੰ ਐਮ.ਪੀ ਫੰਡ ਵਿੱਚੋਂ 4
ਇਲੈਕਟਰੀਕਲ ਗੱਡੀਆਂ ਪੈਟਰੋਲਿੰਗ ਲਈ ਦੇਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਗੱਡੀਆਂ ਲੋਕਾਂ ਦੀ ਮਦਦ ਵੀ ਕਰਨਗੀਆਂ। ਉਨਾਂ ਨੇ ਸਮੂਹ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਦੀ ਨਗਰੀ ਦੀ ਸੇਵਾ ਲਈ ਦਿਨ ਰਾਤ ਕੰਮ ਕਰਨ ਤਾਂ ਜੋ ਅੰਮ੍ਰਿਤਸਰ ਦੀ ਦਿੱਖ ਨੂੰ ਹੋਰ ਸੁੰਦਰ ਬਣਾਇਆ ਜਾ ਸਕੇ।
ਇਸ ਮੌਕੇ ਐਸ.ਐਸ.ਪੀ ਦਿਹਾਤੀ ੍ਰ ਸਵਰਨਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੁੱਧਲ, ਸਿਵਲ ਸਰਜਨ ਡਾ: ਚਰਨਜੀਤ ਸਿੰਘ, ਜਾਇੰਟ ਕਮਿਸ਼ਨਰ ਨਗਰ ਨਿਗਮ ਹਰਦੀਪ ਸਿੰਘ, ਜਨਰਲ ਮੈਨੇਜਰ ਉਦਯੋਗ ਮਾਨਵਪ੍ਰੀਤ ਸਿੰਘ, ਜਿਲ੍ਹਾ ਸਿਖਿਆ ਅਫਸਰ ਪ੍ਰਾਇਮਰੀ ਰਾਜੇਸ਼ ਸ਼ਰਮਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰੀਤ ਸਿੰਘ ਗਿੱਲ, ਜਿਲ੍ਹਾ ਸਮਾਜ ਭਲਾਈ ਅਫਸਰ ਅਸੀਸ਼ ਇੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media