Friday, September 18, 2026

ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 21 ਮਈ (ਜਗਦੀਪ ਸਿਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਸੀਨੀਅਰ ਮੈਂਬਰ, ਉਘੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਪੰਥਕ ਸਫਾਂ ਵਿਚ ਵੱਡਾ ਘਾਟਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਜਥੇਦਾਰ ਤੋਤਾ ਸਿੰਘ ਪੰਥ ਨੂੰ ਸਮਰਪਿਤ ਆਗੂ ਸਨ। ਅਜਿਹੇ ਪੰਥਕ ਤੇ ਟਕਸਾਲੀ ਅਕਾਲੀ ਆਗੂ ਦਾ ਸੰਸਾਰ ਤੋਂ ਤੁਰ ਜਾਣਾ ਇਕ ਖਲਾਅ ਵਾਂਗ ਮੰਨਿਆ ਜਾਵੇਗਾ।ਉਨ੍ਹਾ ਨੇ ਸਿੱਖ ਧਰਮ ਇਤਿਹਾਸ ਦੀਆਂ ਸ਼ਤਾਬਦੀਆਂ ਮੌਕੇ ਵੀ ਪ੍ਰਬੰਧਕੀ ਯੋਜਨਾਵਾਂ ਉਲੀਕਣ ਵਿੱਚ ਮੋਹਰੀ ਰੋਲ ਅਦਾ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਤੋਤਾ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
               ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਉਚ ਅਹੁਦੇਦਾਰਾਂ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …