ਅੰਮ੍ਰਿਤਸਰ, 21 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਗੁਰੂ
ਅਰਜਨ ਦੇਵ ਆਡੀਟੋਰੀਅਮ ਵਿਖੇ ਜੈਵਿਕ ਵਿਭਿੰਨਤਾ ਵਿਸ਼ੇ ‘ਤੇ ਜਾਗਰੂਕਤਾ ਬਾਰੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪਾਣੀ ਅਤੇ ਜੈਵਿਕ ਵਿਭਿੰਨਤਾ ਵਿਸ਼ੇ ਦੇ ਸਥਾਈ ਵਿਕਾਸ ਨੂੰ ਸਮਝਾਉਣਾ ਸੀ ਅਤੇ ਇਹ ਵੀ ਦੱਸਣਾ ਸੀ ਕਿ ਇਹ ਦੋਵੇਂ ਅਜੋਕੇ ਸਮੇਂ ਵਿੱਚ ਅਤਿ ਮਹੱਤਵਪੂਰਨ ਹਨ।
ਸੈਮੀਨਾਰ ਦੇ ਮੁੱਖ ਵਕਤਾ ਸ਼੍ਰੀਮਤੀ ਹਰਪ੍ਰੀਤ ਕੌਰ ਛੱਤਵਾਲ ਨੇ ਵਿਦਿਆਰਥੀਆਂ ਨੂੰ ਕੁਦਰਤ ਅਤੇ ਜੈਵਿਕ ਵਿਭਿੰਨਤਾ ਦੀ ਸੰਭਾਲ ਬਾਰੇ ਦੱਸਿਆ ਕਿ ਜੇ ਧਰਤੀ ‘ਤੇ ਜੈਵਿਕ ਵਿਭਿੰਨਤਾ ਨੂੰ ਮੁਸ਼ਕਲਾਂ ਆਉਣਗੀਆਂ ਤਾਂ ਮਨੁੱਖਤਾ ਲਈ ਵੀ ਪ੍ਰੇਸ਼ਾਨੀਆਂ ਪੈਦਾ ਹੋ ਸਕਦੀਆਂ ਹਨ।ਸਕੂਲ ਪ੍ਰਿੰਸੀਪਲ/ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧਰਤੀ ਉੱਤੇ ਜੀਵਨ ਨੂੰ ਬਚਾਉਣ ਲਈ ਜੈਵਿਕ ਵਿਭਿੰਨਤਾ ਅਤੇ ਪਾਣੀ ਦੀ ਸੰਭਾਲ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ।ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ਵੀ ਜੈਵਿਕ ਸੋਮਿਆਂ ਦੀ ਸੰਭਾਲ ਅਤੇ ਸਾਡੇ ਜੀਵਨ ਵਿੱਚ ਉਹਨਾਂ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਦੱਸਿਆ।ਪ੍ਰੋਗਰਾਮ ਦੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਜੈਵਿਕ ਵਿਭਿੰਨਤਾ ਅਤੇ ਵਾਤਾਵਰਣ ਦੀ ਸੰਭਾਲ ਕਰਨ ਦੀ ਸਹੁੰ ਚੁੱਕੀ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media