ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ, ਉੱਘੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਜੀਤਾ ਹੈ।ਉਨਾਂ ਕਿਹਾ ਕਿ ਜਥੇਦਾਰ ਦੇ ਤੁਰ ਜਾਣ ਨਾਲ ਪੰਥਕ ਸਫਾਂ ਵਿੱਚ ਵੱਡਾ ਘਾਟਾ ਪਿਆ।ਸਰਨਾ ਭਰਾਵਾਂ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਨੇ ਹਰ ਸੁਆਸ ਨਾਲ ਪੰਥ ਦੀ ਭਲਾਈ ਲਈ ਸੋਚਿਆ ਤੇ ਲੋਚਿਆ।ਉਹਨਾਂ ਕਿਹਾ ਕਿ ਲੰਮਾ ਸਮਾਂ ਉਹਨਾਂ ਨੇ ਪੰਥਕ ਸੇਵਾ ਕੀਤੀ ਤੇ ਵੱਖ-ਵੱਖ ਮੋਰਚਿਆਂ ਵਿੱਚ ਜੇਲਾਂ ਕੱਟੀਆਂ।ਉਹਨਾਂ ਕਿਹਾ ਕਿ ਪ੍ਰਮਾਤਮਾ ਜਥੇਦਾਰ ਤੋਤਾ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਤੇ ਪਿੱਛੇ ਪਰਿਵਾਰ ਤੇ ਹੋਰ ਸੁਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media