Thursday, April 3, 2025
Breaking News

ਅੰਡਰ-ਬ੍ਰਿਜ ਨੂੰ ਐਲੀਵੇਟਿਡ ਰੋਡ ‘ਚ ਬਦਲਣ ਦੀ ਕੇਂਦਰੀ ਮੰਤਰੀ ਗਡਕਰੀ ਤੋਂ ਮੰਗ

ਸਾਬਕਾ ਐਮ.ਪੀ ਨੂੰ ਇੰਪੈਕਟ ਗਾਰਡਨ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਨੇ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਇੰਪੈਕਟ ਗਾਰਡਨ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਦੇ ਇਕ ਵਫ਼ਦ ਨੇ ਸਥਾਨਕ ਵੱਲਾ ਬਾਈਪਾਸ ਸਥਿਤ ਇੰਪੈਕਟ ਗਾਰਡਨ ਕਲੋਨੀ ਦੇ ਸਾਹਮਣੇ ਬਣਾਏ ਜਾ ਰਹੇ ਇੱਕ ਪੁੱਲ ਨੂੰ ਐਲੀਵੇਟਿਡ ਰੋਡ ਵਿੱਚ ਤਬਦੀਲ ਕਰਨ ਦੀ ਅਪੀਲ ਕੀਤੀ ਹੈ।ਵਫਦ ਨੇ ਭਾਰਤ ਦੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਦੇ ਨਾਮ ਭਾਜਪਾ ਦੇ ਸਾਬਕਾ ਮੈਂਬਰ ਰਾਜ ਸਭਾ ਸ਼ਵੇਤ ਮਲਿਕ ਨੂੰ ਇਕ ਮੰਗ ਪੱਤਰ ਸੌਂਪਿਆ ਹੈ।ਇਸ ਵਫਦ ਦੀ ਅਗਵਾਈ ਕਰ ਰਹੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਪੰਜ ਪਿਆਰੇ ਭਾਈ ਮੇਜਰ ਸਿੰਘ ਅਤੇ ਅੰਮ੍ਰਿਤਸਰ ਡਿਸਟ੍ਰੀਬਿਊਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਕਪੂਰ ਨੇ ਕਿਹਾ ਕਿ ਆਵਾਜਾਈ ਨੂੰ ਅੰਡਰ-ਬ੍ਰਿਜ ਮਾਰਗਾਂ ਵੱਲ ਮੋੜਨ ਕਾਰਨ ਕਈ ਭਿਆਨਕ ਸੜਕ ਹਾਦਸੇ ਵਾਪਰ ਚੁੱਕੇ ਹਨ ਅਤੇ ਅਪਰਾਧੀ ਲੋਕ ਵੀ ਖਾਸ ਤੌਰ `ਤੇ ਰਾਤ ਦੇ ਸਮੇਂ ਅੰਡਰ-ਬ੍ਰਿਜ ਮਾਰਗਾਂ ਤੋਂ ਲੰਘਣ ਵਾਲੇ ਲੋਕਾਂ ਨੂੰ ਲੁੱਟਣ ਅਤੇ ਜਖਮੀ ਕਰਨ ’ਚ ਲੱਗੇ ਹੋਏ ਹਨ।ਘਾਤ ਲਾਈ ਬੈਠੇ ਇਨ੍ਹਾਂ ਅਨਸਰਾਂ ਵੱਲੋਂ ਰਾਹਗੀਰਾਂ ਨੂੰ ਲੁੱਟਣ ਦੀਆਂ ਘਟਨਾਵਾਂ ਵਾਪਰਨ ਕਰਕੇ ਲੋਕ ਅਸੁਰੱਖਿਅਤ ਮਹਿਸੂਸ ਕਰਦੇ ਹਨ।ਭਾਈ ਮੇਜਰ ਸਿੰਘ ਨੇ ਦੱਸਿਆ ਕਿ ਭਾਜਪਾ ਆਗੂ ਸ਼ਵੇਤ ਮਲਿਕ ਨੇ ਸਕਾਰਾਤਮਕ ਹੁੰਗਾਰਾ ਦਿੱਤਾ ਹੈ।

Check Also

ਪਿੰਡ ਜੱਬੋਵਾਲ ਵਿਖੇ 1.78 ਕਰੋੜ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਈ.ਟੀ.ਓ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ …