Saturday, March 21, 2026

ਕੋਵਿਡ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਕੇਸਾਂ ਦੇ ਜਲਦ ਨਿਪਟਾਰੇ ਦੇ ਹੁਕਮ

ਕਪੂਰਥਲਾ, 21 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਕੋਵਿਡ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਵਾਰਸਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ 50,000 ਰੁਪੈ ਦੀ ਵਿੱਤੀ ਸਹਾਇਤਾਂ ਦੇ ਕੇਸਾਂ ਦਾ ਨਿਪਟਾਰਾ ਜਲਦ ਤੋਂ ਜਲਦ ਯਕੀਨੀ ਬਣਾਇਆ ਜਾਵੇ।
              ਉਨਾਂ ਕਿਹਾ ਕਿ ਸਿਹਤ ਵਿਭਾਗ ਦੇ ਆੰਕੜਿਆਂ ਮੁਤਾਬਿਕ ਕਪੂਰਥਲਾ ਜ਼ਿਲ੍ਹੇ ਦੇ ਜਿਨ੍ਹਾਂ ਵਿਅਕਤੀਆਂ ਦੀ ਕੋਵਿਡ ਕਾਰਨ ਮੌਤ ਹੋ ਗਈ ਹੈ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਮਿਲਣਾ ਯਕੀਨੀ ਬਣਾਇਆ ਜਾਵੇ।ਉਨਾਂ ਕਿਹਾ ਕਿ ਸਿਹਤ ਵਿਭਾਗ, ਪੇਂਡੂ ਵਿਕਾਸ ਵਿਭਾਗ ਦੇ ਬੀ.ਡੀ.ਪੀ.ਓ ਅਤੇ ਆਸ਼ਾ ਵਰਕਰਾਂ ਵਲੋਂ ਯੋਗ ਲਾਭਪਾਤਰੀਆਂ ਨਾਲ ਤੁਰੰਤ ਰਾਬਤਾ ਕਾਇਮ ਕਰਕੇ ਉਨ੍ਹਾਂ ਦੇ ਬਿਨੈਪੱਤਰ ਪ੍ਰਾਪਤ ਕੀਤੇ ਜਾਣ।ਲੋਕ ਬਿਨੈਪੱਤਰ ਲਈ ਪ੍ਰੋਫਾਰਮਾ www.kapurthala.gov.in ਤੋਂ ਪ੍ਰਾਪਤ ਕਰਕੇ ਆਪਣੇ ਬਿਨੈਪੱਤਰ ਸਮੂਹ ਐਸ.ਡੀ.ਐਮ ਦੇ ਦਫ਼ਤਰਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ 21 ਨੰਬਰ ਕਮਰੇ ਵਿੱਚ ਵੀ ਜ਼ਮ੍ਹਾਂ ਕਰਵਾ ਸਕਦੇ ਹਨ।
                  ਉਨ੍ਹਾਂ ਦੱਸਿਆ ਕਿ ਬਿਨੈਕਾਰ ਲਈ ਬਿਨੈਪੱਤਰ ਦੇ ਨਾਲ ਮ੍ਰਿਤਕ ਵਿਅਕਤੀ ਦੇ ਪਛਾਣ ਕਾਰਡ ਦੀ ਤਸਦੀਕਸ਼ੁਦਾ ਕਾਪੀ, ਕਲੇਮ ਕਰਤਾ ਦੇ ਪਛਾਣ ਪੱਤਰ ਦੀ ਕਾਪੀ, ਕਲੇਮ ਕਰਨ ਵਾਲੇ ਅਤੇ ਮ੍ਰਿਤਕ ਵਿਅਕਤੀ ਦੇ ਰਿਸ਼ਤੇ ਸਬੰਧੀ ਪਛਾਣ ਪੱਤਰ ਦੀ ਕਾਪੀ, ਕੋਵਿਡ 19 ਦੇ ਟੈਸਟ ਦੀ ਪਾਜ਼ਟਿਵ ਰਿਪੋਰਟ ਦੀ ਕਾਪੀ, ਹਸਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ, ਜੇਕਰ ਮੌਤ ਹਸਪਤਾਲ ਵਿਚ ਹੋਈ ਹੋਵੇ ਤਾਂ ਮੌਤ ਦਾ ਕਾਰਨ ਦਰਸਾਉਂਦਾ ਮੈਡੀਕਲ ਸਰਟੀਫਿਕੇਟ, ਮੌਤ ਸਰਟੀਫਿਕੇਟ, ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕਟੇ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਕੀਤਾ ਬੈਂਕ ਚੈਕ, ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ ਦੇਣਾ ਲਾਜ਼ਮੀ ਹੈ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …