Sunday, July 19, 2026

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡ ਇੱਬਣ ਕਲਾਂ ਵਿਖੇ ਨਵੀਂ ਇਕਾਈ ਕਮੇਟੀ ਦੀ ਚੋਣ

ਅੰਮ੍ਰਿਤਸਰ, 21 ਮਈ (ਜਗਦੀਪ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਞਜਿਲ੍ਹਾ ਅੰਮ੍ਰਿਤਸਰ ਦੇ ਜੋਨ ਬਾਬਾ ਨੋਧ ਸਿੰਘ ਜੀ ਦੇ ਪਿੰਡ ਇੱਬਣ ਕਲਾਂ ਵਿਖੇ ਜਥੇਬੰਦੀ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜੋਨ ਪ੍ਰਧਾਨ ਕਵਲਜੀਤ ਸਿੰਘ ਵੰਨਚੜੀ, ਮੰਗਵਿੰਦਰ ਸਿੰਘ ਮੰਡਿਆਲਾ, ਹਰਦੇਵ ਸਿੰਘ ਸਾਂਘਣਾ ਦੀ ਅਗਵਾਈ ਹੇਠ ਪਿੰਡ ਵਿੱਚ ਨਵੀਂ ਇਕਾਈ ਕਮੇਟੀ ਚੁਣੀ ਗਈ।ਜਿਸ ਵਿੱਚ ਪਿੰਡ ਪ੍ਰਧਾਨ ਸੁਰਜੀਤ ਸਿੰਘ, ਸਕੱਤਰ ਮਨਜੀਤ ਸਿੰਘ, ਸੀਨੀ: ਮੀਤ ਪ੍ਰਧਾਨ ਰਾਜਵੰਤ ਸਿੰਘ ਸਮੇਤ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਦੇਸ਼ ਦੀਆਂ ਮੌਜ਼ੂੂਦਾ ਹਾਕਮਾਂ ਤੋ ਕਿਸੇ ਵੀ ਪ੍ਰਕਾਰ ਦੀਆਂ ਆਸਾਂ ਉਮੀਦਾਂ ਛੱਡ ਕੇ ਪਰਿਵਾਰਾਂ ਸਮੇਤ ਜਥੇਬੰਦ ਹੋ ਕੇ ਸੰਘਰਸ਼ਾਂ ਨੂੰ ਪਹਿਲ ਦਿਓ, ਕਿਉਂਕਿ ਕਿਸਾਨਾਂ ਮਜ਼ਦੂਰਾਂ ਦੇ ਹੱਕਾਂ ਨੂੰ ਬਚਾਉਣ ਸਾਡੇ ਕੋਲ ਸੰਘਰਸ਼ਾਂ ਤੋਂ ਬਿਨਾਂ ਹੋਰ ਕੋਈ ਰਾਹ ਨਹੀਂ ਹੈ।ਉਨਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਜਨਤਕ ਅਦਾਰਿਆਂ ‘ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾ ਰਹੀ ਹੈ ਅਤੇ ਹੁਣ ਖੇਤੀ ਸੈਕਟਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਕਿਸਾਨ ਆਗੂਆਂ ਨੇ ਥਾਣਾ ਮਜੀਠਾ ਅੱਗੇ ਕਿਸਾਨਾਂ ਵੱਲੋਂ ਚੱਲ ਰਹੇ ਧਰਨੇ ਦੀ ਪੂਰਨ ਹਮਾਇਤ ਕਰਦਿਆਂ ਪੁਲਿਸ ਪ੍ਰਸਾਸ਼ਨ ਦੇ ਰਵੱਈਏ ਦੀ ਨਿਖੇਧੀ ਕੀਤੀ ਹੈ।ਇਸ ਮੌਕੇ ਬਲਿਹਾਰ ਸਿੰਘ, ਬਲਕਾਰ ਸਿੰਘ, ਸਾਹਿਬ ਸਿੰਘ, ਜਗਜੀਤ ਸਿੰਘ, ਜਸਬੀਰ ਸਿੰਘ, ਕੁਲਵਿੰਦਰ ਸਿੰਘ ਇੱਬਣ ਕਲਾਂ, ਯਾਦਵਿੰਦਰ ਸਿੰਘ ਸਾਂਘਣਾ ਆਦਿ ਆਗੂ ਵੀ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …