Sunday, April 12, 2026

ਕੇਂਦਰ ਵਾਂਗ ਪੈਟਰੋਲ ਡੀਜ਼ਲ `ਤੇ ਟੈਕਸ ਘਟਾਵੇ ਮਾਨ ਸਰਕਾਰ – ਠੇਕੇਦਾਰ

ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਪੰਜਾਬ ਲੋਕ ਕਾਂਗਰਸ ਦੇ ਵਾਇਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ ਜੋ ਕਦਮ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਵੈਟ ਘਟਾਇਆ ਹੈ ਅਤੇ ਮੂੰਗੀ ਉਪਰ ਐਮ.ਐਸ.ਪੀ ਦੇ ਕੇ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦਾ ਅਤੇ ਅਮਿਤ ਸ਼ਾਹ ਦਾ ਧੰਨਵਾਦ ਕੀਤਾ।ਠੇਕੇਦਾਰ ਨੇ ਕਿਹਾ ਕੇਂਦਰ ਸਰਕਾਰ ਦੀ ਤਰਜ਼ `ਤੇ ਪੈਟਰੋਲ ਅਤੇ ਡੀਜ਼ਲ `ਤੇ ਸੂਬਾ ਸਰਕਾਰ ਵਲੋਂ ਲਿਆ ਜਾਂਦਾ ਵੈਟ ਘਟਾ ਕੇ, ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ `ਆਮ ਆਦਮੀ` ਅਤੇ ਕਿਸਾਨਾਂ ਦੀ ਸਹੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।ਠੇਕੇਦਾਰ ਨੇ ਕਿਹਾ ਕਿ ਇਸ ਕਦਮ ਨਾਲ ਆਮ ਵਰਗ ਨੂੰ ਬਹੁਤ ਰਾਹਤ ਮਹਿਸੂਸ ਹੋਵੇਗੀ ਅਤੇ ਆਉਣ ਵਾਲੇ ਦਿਨਾਂ ‘ਚ ਕਿਸਾਨ ਭਰਾਵਾਂ ਨੂੰ ਵੀ ਇਸ ਦਾ ਲਾਭ ਮਿਲੇਗਾ, ਕਿਉਂਕਿ ਝੋਨੇ ਦੀ ਬਿਜ਼ਾਈ ਸ਼ੁਰੂ ਹੋਣ ਵਾਲੀ ਹੈ।

Check Also

ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …