Wednesday, October 7, 2026

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਤੋਤਾ ਸਿੰਘ ਨਮਿਤ ਸ਼ੋਕ ਸਭਾ

ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ ਸੱਗੂ) – ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ, ਉੱਘੇ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਕਰਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਦੌਰਾਨ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਤੋਤਾ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੱਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਧਾ ਦਿਨ ਬੰਦ ਰੱਖੇ ਗਏ।
                     ਜਥੇਦਾਰ ਤੋਤਾ ਸਿੰਘ ਨੂੰ ਸ਼ਰਧਾਂਜਲੀ ਅਰਪਨ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਜਰਨੈਲ ਸਿੰਘ ਕਰਤਾਰਪੁਰ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਬਿਜੈ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਹਰਜੀਤ ਸਿੰਘ ਲਾਲੂਘੁੰਮਣ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਹਰਜਿੰਦਰ ਸਿੰਘ ਕੈਰੋਂਵਾਲ, ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …