Wednesday, April 8, 2026

ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਸਿੱਖਲਾਈ ਕੋਰਸ 30 ਮਈ ਤੋਂ

ਪਠਾਨਕੋਟ, 23 ਮਈ (ਪੰਜਾਬ ਪੋਸਟ ਬਿਊਰੋ) – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ‘ਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਕਸ਼ਮੀਰ ਸਿੰਘ ਗੁਰਾਇਆ ਦੀ ਦੇਖ-ਰੇਖ ਹੇਠ ਜਿਲ੍ਹਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਿਤੀ 27/05/2021 ਤੱਕ ਫਾਰਮ ਜਮ੍ਹਾਂ ਕਰਵਾਏ ਜਾ ਸਕਦੇ ਹਨ।
ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਸਿਖਲਾਈ ਕਰਵਾਈ ਜਾਣੀ ਹੈ।ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਪਠਾਨਕੋਟ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜ਼ਾਈ ਵਾਸਤੇ ਜ਼ਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਸਿਖਲਾਈ ਉਪਰੰਤ ਵਿਭਾਗ ਵਲੋਂ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸਹੂਲ਼ਤ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ. ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਪਠਾਨਕੋਟ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਲੈ ਕੇ ਮਿਤੀ 27/05/2021 ਤੱਕ ਫਾਰਮ ਭਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਫੋਨ ਨੰ: 0186-2345454 (98882-52112) ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …