ਅੰਮ੍ਰਿਤਸਰ, 23 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਸਾਹਿਬ ਸ੍ਰੀ ਗੁਰੂ ਅਮਰ
ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬਤ ਦੇ ਭਲੇ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਧਾਰਮਿਕ ਸਮਾਗਮ ਮੌਕੇ ਸ੍ਰੀ ਜਪੁ ਜੀ ਸਾਹਿਬ ਦੇ ਪਾਠ ਜੀ ਦੇ ਭੋਗ ਉਪਰੰਤ ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰ ਜੱਸ ਗਾਇਨ ਕਰਕੇ ਹਾਜ਼ਰ ਨੂੰ ਸੰਗਤ ਨੂੰ ਨਿਹਾਲ ਕੀਤਾ।
ਕਾਲਜ ਪ੍ਰਿੰਸੀਪਲ ਸ: ਨਾਨਕ ਸਿੰਘ ਨੇ ਸਮੂਹ ਜਗਤ ਨੂੰ ਸ੍ਰੀ ਗੁਰੂ ਅਮਰ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਦੱਸਿਆ ਕਿ ਗੁਰੂ ਅਮਰ ਦਾਸ ਜੀ ਸਿੱਖਾਂ ਦੇ ਤੀਜ਼ੇ ਗੁਰੂ ਹਨ।ਜਿਨ੍ਹਾਂ ਨੇ ਸਿੱਖ ਮੱਤ ਦੇ ਸੰਗਠਨ ਤੇ ਵਿਕਾਸ ਲਈ ਸ੍ਰੀ ਗੋਇੰਦਵਾਲ ਸਾਹਿਬ ’ਚ ਬਾਓਲੀ ਦਾ ਨਿਰਮਾਣ, ਲੰਗਰ ਸੰਸਥਾ ਦਾ ਵਿਸਥਾਰ, ਸਿੱਖੀ ਦੇ ਪ੍ਰਚਾਰ ਲਈ 22 ਮੰਜ਼ੀਆਂ ਜਾਂ ਪ੍ਰਚਾਰਕ ਸੰਗਠਿਤ ਕਰਨਾ ਆਦਿ ਤੋਂ ਇਲਾਵਾ ਸਮਾਜਿਕ ਸੁਧਾਰ ਵਰਗੇ ਅਨੇਕਾਂ ਕਾਰਜ਼ ਕੀਤੇ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਨੇ ਜਾਤੀ ਭੇਦਭਾਵ ਅਤੇ ਛੂਤਛਾਤ ਦਾ ਖੰਡਨ ਕੀਤਾ।ਇਸ ਤੋਂ ਇਲਾਵਾ ਉਨ੍ਹਾਂ ਸਤੀ ਪ੍ਰਥਾ, ਪਰਦੇ ਦੀ ਪ੍ਰਥਾ, ਨਸ਼ਿਆਂ, ਮੌਤ, ਵਿਆਹ ਤੇ ਜਨਮ ਸਬੰਧੀ ਕੁਰੀਤੀਆਂ ’ਚ ਸੁਧਾਰ ਕੀਤਾ ਅਤੇ ਲੰਗਰ ਅਤੇ ਪੰਗਤ ਦੀ ਪ੍ਰਥਾ ਗੁਰੂ ਅਮਰਦਾਸ ਜੀ ਦੀ ਦੇਣ ਹੈ।ਉਨ੍ਹਾਂ ਦੇ ਲੰਗਰ ’ਚ ਸਮਰਾਟ ਅਕਬਰ ਨੇ ਵੀ ਲੰਗਰ ਛਕਿਆ ਸੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਬਾਣੀ ਦਾ ਵਿਸ਼ਾ ਸੇਵਾ, ਭਗਤੀ ਅਤੇ ਭਰਮ ਕਰਮਾਂ ਦਾ ਨਿਵਾਰਣ ਹੈ।ਨਾਨਕ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ’ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ’ਚ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੋਂ ਇਲਾਵਾ ਭਵਿੱਖ ’ਚ ਬੀਤੇ ਸਾਲ ਦੌਰਾਨ ਕੋਰੋਨਾ ਵਰਗੀ ਆਫ਼ਤ ਦੇ ਮੁੜ ਦੁਬਾਰਾ ਨਾ ਆਉਣ ਅਤੇ ਸੂਬੇ, ਵਿੱਦਿਅਕ ਅਦਾਰੇ ਦੀ ਖੁਸ਼ਹਾਲੀ ਤੇ ਤਰੱਕੀ ਆਦਿ ਲਈ ਸਰਬੱਤ ਦੇ ਭਲੇ ਦੀ ਵੀ ਅਰਦਾਸ ਕੀਤੀ ਗਈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media