Tuesday, September 29, 2026

ਪ੍ਰੈਸ ਸੰਘਰਸ਼ ਦੀ ਸੂਬਾ ਪੱਧਰੀ ਮੀਟਿੰਗ ਜੁਲਾਈ ‘ਚ – ਪੁੰਜ਼

ਸੰਸਥਾ ਦੇ ਅਗਾਂਹ ਵਧੂ ਕਾਰਜ਼ਾਂ ਨੂੰ ਧਿਆਨ ਵਿੱਚ ਰੱਖਦਿਆਂ 5 ਮੈਂਬਰੀ ਕਮੇਟੀ ਦਾ ਗਠਨ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ (ਰਜਿ.) ਦੀ ਅਹਿਮ ਮੀਟਿੰਗ ਮੁੱਖ ਦਫ਼ਤਰ ਧਰਮ ਸਿੰਘ ਮਾਰਕੀਟ ਅੰਮ੍ਰਿਤਸਰ ਵਿਖੇ ਸੰਗਠਨ ਦੇ ਆਲ ਇੰਡੀਆ ਪ੍ਰਧਾਨ ਸੰਜੀਵ ਪੁੰਜ਼ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ ਸ਼ਹਿਰ ਦੇ ਪੱਤਰਕਾਰਾਂ ਨੂੰ ਫੀਲਡ ਵਿੱਚ ਕਵਰੇਜ਼ ਸਮੇਂ ਪੇਸ਼ ਆ ਰਹੀਆਂ ਮੁਸ਼ਕਲਾਂ ‘ਤੇ ਗਹਿਰਾਈ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਸਮੇਂ ਐਸੋਸੀਏਸ਼ਨ ਦੇ ਅਗਾਂਹ ਵਧੂ ਕਾਰਜ਼ਾਂ ਨੂੰ ਧਿਆਨ ਵਿੱਚ ਰੱਖਦਿਆਂ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।ਸੰਸਥਾ ਦੇ ਕੌਮੀ ਪ੍ਰਧਾਨ ਸੰਜੀਵ ਪੁੰਜ਼ ਨੇ ਦੱਸਿਆ ਕਿ ਜੁਲਾਈ ਮਹੀਨੇ ਵਿੱਚ ਅੰਮ੍ਰਿਤਸਰ ‘ਚ ਸੂਬਾ ਪੱਧਰੀ ਮੀਟਿੰਗ ਦਾ ਅਯੋਜਨ ਕੀਤਾ ਜਾਵੇਗਾ।ਜਿਸ ਵਿੱਚ ਅੇਸੋਸੀਏਸ਼ਨ ਪ੍ਰਤੀ ਵਧੀਆ ਸੇਵਾਵਾਂ ਦੇਣ ਵਾਲੇ ਪੱਤਰਕਾਰ ਸਾਥੀਆਂ ਨੂੰ ਪ੍ਰਸੰਸਾ ਪੱਤਰ ਨਾਲ ਨਿਵਾਜ਼ਿਆ ਜਾਵੇਗਾ।
                 ਇਸ ਮੌਕੇ ਨਰਿੰਦਰ ਰਾਏ, ਦਵਾਰਕਾ ਨਾਥ ਰਾਣਾ, ਗੁਰਮੀਤ ਸਿੰਘ ਸੂਰੀ, ਨਿਰਮਲ ਸਿੰਘ ਚੋਹਾਨ, ਹਰਸ਼ ਪੁੰਜ਼, ਹਰਨੀਤ ਸਿੰਘ, ਮਨੀ ਖੋਸਲਾ, ਅਵਤਾਰ ਸਿੰਘ, ਤਰਸੇਮ ਸਿੰਘ ਮੋਨੂੰ, ਨਵਦੀਪ ਕਪੂਰ, ਸੁਮੀਤ ਥਿੰਦ, ਬਲਦੇਵ ਰਾਜ, ਸੁਨੀਲ ਗੁਪਤਾ, ਗੁਰਦੀਪ ਸਿੰਘ ਭੱਟੀ, ਅਵਤਾਰ ਸਿੰਘ, ਅਮਿਤ ਬੱਬਰ, ਨਵਦੀਪ ਕਪੂਰ, ਅਤਿੰਦਰ ਸਿੰਘ, ਅਮਰੀਕ ਸਿੰਘ, ਸਾਹਿਲ, ਗੁਰਮੀਤ ਸਿੰਘ ਤੇ ਪ੍ਰਦੁਮਨ ਆਦਿ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …