ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਜਾਗਰੂਕਤਾ ਵਾਹਨਾਂ ਨੂੰ ਹਰੀ ਝੰਡੀ
ਦਿਖਾ ਕੇ ਰਵਾਨਾ ਕੀਤਾ।ਜੋ ਜਿਲ੍ਹੇ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਲਈ ਜਾਗਰੂਕ ਕਰਨਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਝੋਨੇ ਦੀ ਸਿੱਧੀ ਬਿਜ਼ਾਈ (ਡੀ.ਐਸ.ਆਰ) ਨੂੰ ਲੈ ਸ਼ੁਰੂ ਕੀਤੀ ਮੁਹਿੰਮ ਤਹਿਤ ਕਿਸਾਨਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਇਹ ਵਾਹਨ ਪਿੰਡਾਂ ਵਿੱਚ ਭੇਜੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਬਲਾਕ ਦੇ ਆਧਾਰ ਉੱਤੇ ਜਾਗਰੂਕਤਾ ਵਾਹਨਾਂ ਦਾ ਰੋਸਟਰ ਬਣਾ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਕੁੱਲ ਪੰਜ ਜਾਗਰੂਕਤਾ ਵਾਹਨ ਕਿਸਾਨਾਂ ਨੂੰ ਸਿੱਧੀ ਬਿਜ਼ਾਈ ਸਬੰਧੀ ਜਾਗਰੂਕ ਕਰਨ ਲਈ ਜਿਲ੍ਹੇ ਦੇ ਪਿੰਡਾਂ ਵਿੱਚ ਜਾਣਗੇ, ਜਿਸ ਵਿੱਚ 2 ਵਾਹਨਾਂ ਨੂੰ ਅੱਜ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਤਰ ਵੱਤਰ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿਥੇ ਕੁਦਰਤ ਦੇ ਕੀਮਤੀ ਸਰੋਤ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਹੀ ਕੱਦੂ ਕਰ ਕੇ ਖੜੇ ਪਾਣੀ ਵਿੱਚ ਝੋਨਾ ਲਗਾਉਣ ਲਈ ਜੋ ਮਜ਼ਦੂਰੀ ‘ਤੇ ਖਰਚ ਆਉਂਦਾ ਹੈ, ਉਸ ਦੀ ਵੀ ਬੱਚਤ ਹੁੰਦੀ ਹੈ।
ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ ਗਰੇਵਾਲ਼ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜ਼ਾਈ ਦਰਮਿਆਨੀਆਂ ਤੇ ਭਾਰੀਆਂ ਜ਼ਮੀਨਾਂ ਵਿੱਚ ਹੀ ਕਰਨੀ ਚਾਹੀਦੀ ਹੈ।ਸਿੱਧੀ ਬਿਜ਼ਾਈ ਨਾਲ ਜਿਥੇ 15 ਤੋਂ 20 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ, ਉਥੇ ਕਿਸਾਨਾਂ ਦੇ ਝੋਨੇ ‘ਤੇ ਹੋਣ ਵਾਲੇ ਖੇਤੀ ਖਰਚਿਆਂ ਵਿੱਚ ਅੰਦਾਜ਼ਨ 2500/- ਤੋਂ 3000/-ਰੁਪਏ ਪ੍ਰਤੀ ਏਕੜ ਕਟੋਤੀ ਹੁੰਦੀ ਹੈ ਤੇ ਹਾੜੀ ਦੌਰਾਨ ਕਣਕ ਦਾ ਝਾੜ ਵੀ ਪ੍ਰਤੀ ਏਕੜ 100 ਕਿੱਲੋ ਤੱਕ ਵੱਧ ਨਿਕਲਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਰਜੀਤ ਵਾਲੀਆ, ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ, ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਰਾਜੇਸ਼ ਸ਼ਰਮਾ, ਉਪ ਮੰਡਲ ਮੈਜਿਸਟਰੇਟ ਸੁਨਾਮ ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਵੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media