ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ
ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਇਹ ਸਿੰਥੈਟਿਕ ਡੋਰ ਪਤੰਗਬਾਜ਼ੀ ਸਮੇਂ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਤੱਕ ਕੱਟ ਦਿੰਦੀ ਹੈ।ਇਥੋਂ ਤੱਕ ਕਿ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ਼ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ।ਇਸ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋਣ ’ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।ਇਹ ਹੁਕਮ ਸਖਤੀ ਨਾਲ 10 ਅਗਸਤ 2022 ਤੱਕ ਲਾਗੂ ਰਹੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media