Thursday, March 12, 2026

ਡੇਂਗੂ ਤੋਂ ਬਚਣ ਲਈ ਡਰਾਈ ਡੇਅ ਵਜੋਂ ਮਨਾਇਆ ਜਾਵੇ ਹਰ ਸ਼ੁਕਰਵਾਰ – ਵਧੀਕ ਡਿਪਟੀ ਕਮਿਸ਼ਨਰ

ਡੇਂਗੂ ਤੋਂ ਬਚਣ ਲਈ ਸਕੂਲੀ ਬੱਚਿਆਂ ਨੂੰ ਕੀਤਾ ਜਾਵੇ ਜਾਗਰੂਕ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਜਿਲ੍ਹੇ ਵਿਚ ਡੇਂਗੂ ਨੂੰ ਫੈਲਣ ਤੋਂ ਰੋਕਣ ਅਤੇ ਇਸ ਦਾ ਕਾਰਨ ਬਣਦੇ ਮੱਛਰ ਨੂੰ ਖਤਮ ਕਰਨ ਦੀ ਨੀਅਤ ਨਾਲ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਡੇਂਗੂ ਟਾਸਕ ਫੋਰਸ ਦੀ ਮੀਟਿੰਗ ਹੋਈ। ਜਿਸ ਦੀ ਅਗਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਤੋ ਬਚਣ ਲਈ ਹਰ ਸ਼ੁਕਰਵਾਰ ਡਰਾਈ ਡੇਅ ਵਜੋ ਮਨਾਇਆ ਜਾਵੇ ਅਤੇ ਜਿੰਨ੍ਹਾਂ ਸਥਾਨਾਂ ਤੇ ਡੇਂਗੂ ਦਾ ਲਾਰਵਾ ਮਿਲਦਾ ਹੈ ਦੇ ਚਾਲਾਨ ਕੀਤੇ ਜਾਣ।ਉੁਨ੍ਹਾਂ ਸਿਹਤ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਾਰ ਡੇਂਗੂ ਦੇ ਡੰਗ ਨੂੰ ਫੈਲਣ ਤੋਂ ਹਰ ਹਾਲ ਵਿੱਚ ਰੋੋਕਿਆ ਜਾਵੇ ਅਤੇ ਪਿਛਲੇ ਸਾਲ ਪ੍ਰਭਾਵਿਤ ਹੋਏ ਇਲਾਕਿਆਂ ਵਿੱਚ ਦਵਾਈ ਦਾ ਸਪਰੇਅ ਕੀਤਾ ਜਾਵੇ।ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜਿਥੇ ਵੀ ਸਿਹਤ ਵਿਭਾਗ ਕਹੇ, ਤੁਰੰਤ ਮੱਛਰ ਮਾਰ ਦਵਾਈ ਦੀ ਸਪਰੇਅ ਕੀਤੀ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਡੇਂਗੂ ਦੇ ਲੱਛਣ ਅਤੇ ਬਚਾਅ ਤੋਂ ਜਾਗਰੂਕ ਕਰਨ ਲਈ ਵੀ ਕਿਹਾ।
                   ਉਨਾਂ ਕਿਹਾ ਕਿ ਪਿਛਲੇ ਸਾਲਾਂ ਦਾ ਰਿਕਾਰਡ ਦੱਸਦਾ ਹੈ ਕਿ ਡੇਂਗੂ ਪਿੰਡਾਂ ਦੇ ਮੁਕਾਬਲੇ ਸ਼ਹਿਰ ਵਿੱਚ ਵੱਧ ਫੈਲਦਾ ਹੈ, ਇਸ ਲਈ ਨਗਰ ਨਿਗਮ ਦੀ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪਾਣੀ ਖੜਾ ਨਾ ਹੋਣ ਦੇਵੇ ਅਤੇ ਜਿਥੇ ਪਾਣੀ ਖੜਦਾ ਹੈ, ਉਥੇ ਸਮੇਂ-ਸਮੇਂ ਦਵਾਈ ਦੀ ਸਪਰੇਅ ਕਰਵਾਏ।
ਜ਼ਿਲਾ੍ਹ ਮਲੇਰੀਆ ਅਫਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ-ਪਾਣੀ ਵਿਚ ਪਲਦਾ ਹੈ ਅਤੇ ਜਿਹੜਾ ਪਾਣੀ ਸੱਤ ਦਿਨ ਤੱਕ ਖੜਾ ਰਿਹਾ, ਉਥੇ ਮੱਛਰ ਤਿਆਰ ਹੋ ਜਾਂਦਾ ਹੈ।ਇਹ ਸਵੇਰ ਜਾਂ ਸ਼ਾਮ ਦੇ ਸਮੇਂ ਕੱਟਦਾ ਹੈ ਅਤੇ ਡੰਗ ਵੀ ਤਿੱਖਾ ਮਾਰਦਾ ਹੈ।ਇਹ ਆਮ ਤੌਰ ’ਤੇ ਪਰਦਿਆਂ, ਫੋਟੋ ਫਰੇਮਾਂ, ਟੇਬਲ-ਕੁਰਸੀਆਂ ਦੇ ਹੇਠਾਂ ਜਾਂ ਹੋਰ ਠੰਡੀਆਂ ਥਾਵਾਂ ’ਤੇ ਹੁੰਦਾ ਹੈ।
                 ਜਿਲ੍ਹਾ ਮਲੇਰੀਆ ਅਫਸਰ ਡਾ. ਮਦਨ ਨੇ ਦੱਸਿਆ ਕਿ ਜਦੋਂ ਡੇਂਗੂ ਦਾ ਮੱਛਰ ਕੱਟ ਜਾਂਦਾ ਹੈ ਤਾਂ ਤੇਜ਼ ਬੁਖਾਰ, ਅੱਖਾਂ ਦਰਦ ਹੁੰਦੀਆਂ ਹਨ। ਇਸ ਹਾਲਤ ਵਿਚ ਕੇਵਲ ਪੈਰਾਸੀਟਾਮੋਲ ਦਵਾਈ ਦਿੱਤੀ ਜਾ ਸਕਦੀ ਹੈ, ਹੋਰ ਕੋਈ ਦਵਾਈ ਨਾ ਖਾਓ।ਉਨਾਂ ਦੱਸਿਆ ਕਿ ਡੇਂਗੂ ਮੱਛਰ ਕੱਟਣ ’ਤੇ ਜੇਕਰ ਮਰੀਜ਼ ਵੱਧ ਤੋਂ ਵੱਧ ਤਰਲ ਪਦਾਰਥ ਪੀਵੇ ਤਾਂ ਖ਼ਤਰੇ ਦੀ ਗੱਲ ਨਹੀਂ ਰਹਿੰਦੀ।
               ਇਸ ਮੌਕੇ ਅਮਨਦੀਪ ਸਿੰਘ ਪੀ.ਸੀ.ਐਸ, ਏ.ਸੀ.ਪੀ ਕਾਇਮ ਗੁਰਬਿੰਦਰ ਸਿੰਘ, ਸਾਰੇ ਮੈਡਕੀਲ ਅਫਸਰ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …