Saturday, April 11, 2026

ਕਿਸਾਨ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਨੂੰ ਤਰਜ਼ੀਹ ਦੇਣ- ਕੈਬਨਿਟ ਮੰਤਰੀ ਈ.ਟੀ.ਓ

ਸਿੱਧੀ ਬਿਜ਼ਾਈ ਨਾਲ ਹੋ ਸਕਦੀ ਹੈ 20 ਤੋਂ 25 ਫੀਸਦੀ ਪਾਣੀ ਦੀ ਬੱਚਤ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ।ਇਸ ਨਾਲ 20 ਤੋਂ 25 ਫੀਸਦੀ ਪਾਣੀ ਦੀ ਬੱਚਤ ਹੋ ਸਕਦੀ ਹੈ ਅਤੇ ਅਸੀਂ ਆਪਣਾ ਧਰਤੀ ਹੇਠਲਾ ਪਾਣੀ ਬੱਚਾ ਸਕਦੇ ਹਾਂ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਿੰਡ ਖੱਬੇ ਰਾਜਪੂਤਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਮੌਕੇ ਕੀਤਾ।
                  ਹਰਭਜਨ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖਾਲਾਂ ਨੂੰ ਮੁੜ ਸੁਰਜੀਤ ਕਰਨ ਅਤੇ ਨਹਿਰੀ ਪਾਣੀ ਦੀ ਵਰਤੋਂ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ।ਉਨਾਂ ਕਿਹਾ ਕਿ ਸਾਡੀ ਸਰਕਾਰ ਧਰਤੀ ਹੇਠਲਾ ਪਾਣੀ ਬਚਾਉਣ ਲਈ ਸੰਜੀਦਾ ਹੈ ਅਤੇ ਅਸੀਂ ਧਰਤੀ ਹੇਠਲਾ ਪਾਣੀ ਬਚਾਅ ਕੇ ਹੀ ਅਸੀਂ ਧਰਤੀ ਨੂੰ ਬੰਜ਼ਰ ਹੋਣ ਤੋਂ ਬਚਾ ਸਕਦੇ ਹਾਂ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਸਿੱਧੀ ਬਿਜ਼ਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦਾ ਫੈਸਲਾ ਕੀਤਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸੀਂ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰਾਂਗੇ।
                 ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਪਰਮਜੀਤ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਜਾਗਰੂਕ ਕਰਨ ਦੀ ਮੁਹਿੰਮ ਤਹਿਤ ਖੇਤੀਬਾੜੀ ਅਫਸਰ ਬਲਾਕ ਰਈਆ ਡਾ: ਬਲਵਿੰਦਰ ਸਿੰਘ ਛੀਨਾ ਦੀ ਦੇਖ-ਰੇਖ ਹੇਠ ਗਿਆ। ਖੇਤੀ ਮਾਹਿਰਾਂ ਨੇ ਦੱਸਿਆ ਕਿ ਇਸ ਵਿਧੀ ਨਾਲ ਬੀਜ਼ਿਆ ਝੋਨਾਂ ਅਗੇਤਾ ਪੱਕਦਾ ਹੈ, ਲੇਬਰ ਦੀ ਘਾਟ ਤੋਂ ਨਿਜ਼ਾਤ ਮਿਲਦੀ ਹੈ ਅਤੇ ਪਾਣੀ ਦੀ ਬੱਚਤ ਹੁੰਦੀ ਹੈ।ਉਹਨਾਂ ਕਿਹਾ ਕਿ ਕਿ ਫੀਲਡ ਸਟਾਫ ਵਲੋਂ ਸਿੱਧੀ ਬਿਜ਼ਾਈ ਕਰ ਰਹੇ ਕਿਸਾਨਾਂ ਦਾ ਵੇਰਵਾ ਇਕੱਤਰ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਜਲਦ ਹੀ ਇਹਨਾਂ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਮਾਲੀ ਸਹਾਇਤਾ ਵੀ ਦਿਵਾਈ ਜਾਵੇਗੀ।
                 ਇਸ ਮੌਕੇ ਮੈਡਮ ਸੁਹਿੰਦਰ ਕੌਰ, ਖੇਤੀਬਾੜੀ ਅਫਸਰ ਤੇਜਬੀਰ ਸਿੰਘ ਭੰਗੂ, ਖੇਤੀਬਾੜੀ ਵਿਕਾਸ ਅਫਸਰ ਵਿਕਰਮਜੀਤ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਅਸਵਨੀ ਕੁਮਾਰ, ਸੁਖਵੰਤ ਕੌਰ, ਖੇਤੀ ਨਿਰੀਖਕ ਪਰਮਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …