Sunday, October 4, 2026

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਜਾਂ ਲਗਾਉਣ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਜਾਰੀ ਹੁਕਮ ਵਿੱਚ ਕਿਹਾ ਹੈ ਕਿ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਨਾਲ ਲੋਕਾਂ ਦੀਆਂ ਭਾਵਨਾਵਾਂ ਉਤੇਜਿਤ ਹੁੰਦੀਆਂ ਹਨ ।ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਹੁਕਮ 10 ਅਗਸਤ 2022 ਤੱਕ ਲਾਗੂ ਰਹੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …