ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ
ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5.00 ਵਜੇ ਤੱਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮਿ੍ਰਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5.00 ਵਜੇ ਤੱਕ ਹਰ ਤਰ੍ਹਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ।
ਇਹ ਪਾਬੰਦੀ ਦਾ ਹੁਕਮ 10 ਅਗਸਤ 2022 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media