Saturday, October 10, 2026

ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤਾ ਢਾਕੀ ਓਵਰ ਬ੍ਰਿਜ਼ ਦਾ ਦੌਰਾ

ਜਨਤਾ ਨੂੰ ਜਲਦ ਸਮਰਪਿਤ ਕੀਤਾ ਜਾਵੇਗਾ – ਕੈਬਨਿਟ ਮੰਤਰੀ ਪੰਜਾਬ

ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਪਿੱਛਲੇ ਲੰਮੇ ਸਮੇਂ ਤੋਂ ਢੱਕੀ ਰੋਡ ‘ਤੇ ਲੋਕਾਂ ਨੂੰ ਟ੍ਰੈਫਿਕ ਦੇ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਲੋਕਾਂ ਦੀ ਸਮੱਸਿਆਵਾਂ ਨੂੂੰ ਧਿਆਨ ਵਿੱਚ ਰੱਖਦਿਆਂ ਲੋਕ ਨਿਰਮਾਣ ਵਿਭਾਗ ਵਲੋਂ ਕਰੀਬ 40 ਕਰੋੜ ਰੁਪਏ ਖਰਚ ਕਰਕੇ ਢਾਕੀ ਓਵਰ ਬ੍ਰਿਜ਼ ਬਣਾਇਆ ਜਾ ਰਿਹਾ ਹੈ।ਜਿਸ ਦਾ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਵਿਸ਼ੇਸ਼ ਤੋਰ ‘ਤੇ ਨਿਰੀਖਣ ਕੀਤਾ ਗਿਆ।ਉਨ੍ਹਾਂ ਦੇ ਨਾਲ ਹਲਕਾ ਪਠਾਨਕੋਟ ਇੰਚਾਰਜ਼ ਵਿਭੂਤੀ ਸ਼ਰਮਾ ਅਤੇ ਹੋਰ ਵੀ ਪਾਰਟੀ ਵਰਕਰ ਹਾਜ਼ਰ ਸਨ।ਉਨ੍ਹਾਂ ਕਿਹਾ ਕਿ ਇਸ ਓਵਰ ਬ੍ਰਿਜ਼ ਦਾ ਜਲਦੀ ਨਿਰਮਾਣ ਕਰਵਾਇਆ ਜਾਵੇਗਾ ਅਤੇ ਪਠਾਨਕੋਟ ਦੀ ਜਨਤਾ ਨੂੰ ਓਵਰ ਬ੍ਰਿਜ਼ ਸਮਰਪਿਤ ਕੀਤਾ ਜਾਵੇਗਾ।
                ਉਨਾਂ ਨੇ ਕਿਹਾ ਕਿ ਇਸ ਓਵਰ ਬ੍ਰਿਜ਼ ਦਾ ਕਾਫੀ ਕੰਮ ਕਰੀਬ 450 ਮੀਟਰ ਮੁਕੰਮਲ ਹੋ ਚੁੱਕਿਆ ਹੈ ਅਤੇ ਜਲਦੀ ਹੀ ਬਾਕੀ ਰਹਿੰਦਾ ਕੰਮ ਵੀ ਕਰਵਾ ਕੇ ਇਹ ਪੁੱਲ ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰੇਲਵੇ ਵਿਭਾਗ ਦੀਆਂ ਕੁੱਝ ਮੰਗਾਂ ਸਨ ਜੋ ਪੂਰੀਆਂ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਨ੍ਹਾਂ ਸਾਰੇ ਵਾਦਿਆਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …