ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਸਬ-ਜੇਲ੍ਹ ਪਠਾਨਕੋਟ ਵਿਖੇ ਮਾਨਯੋਗ ਮੁਹਮੰਦ ਗੁਲਜਾਰ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ
ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੀ ਆਗਵਾਰੀ ਹੇਠ ਸਬ-ਜੇਲ ਪਠਾਨਕੋਟ ਵਿਖੇ ਕੈਦੀਆਂ/ਹਵਾਲਾਤੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ।ਡਾ. ਕਮਲ (ਡੈਂਟਲ), ਡਾ. ਗਗਨਦੀਪ ਸਿੰਘ (ਹੱਡੀਆਂ ਦੇ ਡਾਕਟਰ), ਡਾ. ਰਮੇਸ਼ ਡੌਗਰਾ (ਅੱਖਾਂ ਦੇ ਡਾਕਟਰ), ਡਾ. ਗੁਰਪ੍ਰੀਤ ਸਿੰਘ ਅਤੇ ਡਾ. ਅਕਾਸ਼ ਤ੍ਰਿਪਾਠੀ (ਮੈਡੀਕਲ ਅਫਸਰ) ਸਿਵਲ ਹਸਪਤਾਲ, ਪਠਾਨਕੋਟ ਤੋਂ ਮੌਜ਼ੂਦ ਸਨ। ਉਨਾਂ ਵਲੋਂ ਕੈਦੀਆਂ/ਹਵਾਲਾਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਵਲੋਂ ਕੈਦੀਆਂ/ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨਾਂ ਦਾ ਨਿਪਟਾਰਾ ਕੀਤਾ ਗਿਆ ।
ਰੰਜੀਵ ਪਾਲ ਸਿੰਘ ਚੀਮਾ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਪੈਨਲ ਐਡਵੋਕੇਟ ਵਲੋਂ ਮੌਜ਼ੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਗਿਆ ਕਿ ਕੌਣ-ਕੌਣ ਵਿਅਕਤੀ ਮੁਫਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ ।ਉਨਾਂ ਨੇ ਦੱਸਿਆ ਕਿ ਜੇਲ ਵਿੱਚ ਬੰਦ ਹਵਾਲਾਤੀ/ਕੈਦੀ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਮੁਫਤ ਕਾਨੂੰਨੀ ਸਹਾਇਤਾ ਸਕੀਮ ਤਹਿਤ ਵਕੀਲ ਦੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਦੀਆਂ ਹਨ ਅਤੇ ਕਿਸੇ ਵੀ ਤਰ੍ਹਾਂ ਦਾ ਖਰਚਾ ਨਹੀਂ ਹੁੰਦਾ ਸਾਰਾ ਖਰਚਾ ਇਸ ਅਥਾਰਟੀ ਵਲੋਂ ਕੀਤਾ ਜਾਂਦਾ ਹੈ।ਇਸ ਮੋਕੇ ਜੀਵਨ ਠਾਕੁਰ ਜੇਲ੍ਹ ਸੁਪਰਡੈਂਟ ਵੀ ਹਾਜ਼ਰ ਸਨ ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media