Sunday, April 27, 2025
Breaking News

ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬੀਤੇ ਸਮੇਂ ਦੌਰਾਨ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮਹਿੰਦਰ ਸਿੰਘ ਆਹਲੀ, ਵਧੀਕ ਮੈਨੇਜਰ ਦਰਸ਼ਨ ਸਿੰਘ, ਸੁਪਰਵਾਈਜ਼ਰ ਜੱਸਾ ਸਿੰਘ, ਜਸਪਾਲ ਸਿੰਘ, ਗੁਰਦੁਆਰਾ ਇੰਸਪੈਕਟਰ ਦੀਵਾਨ ਸਿੰਘ, ਡਰਾਈਵਰ ਮਹਿੰਦਰ ਸਿੰਘ, ਸੇਵਾਦਾਰ ਭਾਈ ਰਣਜੋਧ ਸਿੰਘ, ਸੁੱਚਾ ਸਿੰਘ ਤੇ ਸਫ਼ਾਈ ਸੇਵਾਦਾਰ ਪ੍ਰੇਮ ਕੁਮਾਰ ਸ਼ਾਮਲ ਸਨ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਜਿੰਦਰ ਸਿੰਘ ਮਹਿਤਾ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਸਾਬਕਾ ਸਕੱਤਰ ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾਕੋਹਨਾ, ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ ਨੇ ਸੰਬੋਧਨ ਕੀਤਾ।
                 ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਗੁਰਿੰਦਰ ਸਿੰਘ ਮਥਰੇਵਾਲ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਮੀਤ ਸਿੰਘ ਬੁੱਟਰ, ਨਿਰਵੈਲ ਸਿੰਘ, ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Check Also

ਵਿਧਾਇਕ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕੀਤੀ ਤਾੜਨਾ

ਮੇਰੇ ਹਲਕੇ ‘ਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋ ਸਖਤ ਕਾਰਵਾਈ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ …