ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ
ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ’ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ ਆਖਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਬਾਰੇ ਮਾਣਯੋਗ ਹਾਈਕੋਰਟ ਵਿਚ ਪੰਜਾਬ ਦੇ ਹਿੱਤਾਂ ਨੂੰ ਸਾਹਮਣੇ ਰੱਖ ਕੇ ਪੱਖ ਪੂਰਿਆ ਜਾਣਾ ਚਾਹੀਦਾ ਸੀ, ਜਿਸ ਵਿੱਚ ਪੰਜਾਬ ਦੀ ਸਰਕਾਰ ਨਾਕਾਮ ਨਜ਼ਰ ਆ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਕਿਸੇ ਵੀ ਕੀਮਤ ’ਤੇ ਕੇਂਦਰੀ ਯੂਨੀਵਰਸਿਟੀ ਨਹੀਂ ਬਣਨੀ ਚਾਹੀਦੀ ਅਤੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਸੰਜ਼ੀਦਾ ਹੋਣ ਦੀ ਲੋੜ ਹੈ।ਸਰਕਾਰ ਇਸ ਮਾਮਲੇ ’ਚ ਵੱਡੇ ਵਕੀਲਾਂ ਨਾਲ ਮਸ਼ਵਰਾ ਕਰਕੇ ਮਾਮਲਾ ਅੱਗੇ ਵਧਾਵੇ, ਤਾਂ ਜੋ ਪੰਜਾਬ ਦੀ ਵਿਰਾਸਤ ਸੁਰੱਖਿਅਤ ਰਹੇ।ਉਨਾਂ ਆਖਿਆ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰ ਦੇ ਸੇਵਾ ਨਿਯਮ ਲਾਗੂ ਕਰਨ ਦਾ ਪੰਜਾਬ ਵਿਰੋਧੀ ਫੈਸਲਾ ਸਾਹਮਣੇ ਆਇਆ ਸੀ ਅਤੇ ਹੁਣ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਕੇਸ ਵਿੱਚ ਇਹ ਯੂਨੀਵਰਸਿਟੀ ਪੰਜਾਬ ਤੋਂ ਖੁਸਦੀ ਨਜ਼ਰ ਆ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਤੇ ਹਿੱਤਾਂ ’ਤੇ ਡਾਕਾ ਬਰਦਾਸ਼ਤਯੋਗ ਨਹੀਂ ਹੈ, ਲਿਹਾਜ਼ਾ ਪੰਜਾਬ ਸਰਕਾਰ ਪੰਜਾਬ ਨਾਲ ਜੁੜੇ ਸਰੋਕਾਰਾਂ ਪ੍ਰਤੀ ਸੰਜ਼ੀਦਾ ਹੋਵੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media