ਸਮਰਾਲਾ, 25 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੀਤੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਅਤੇ ਉਸ ਦੇ ਓ.ਐਸ.ਡੀ ਪ੍ਰਦੀਪ ਕੁਮਾਰ ਵਲੋਂ ਸਿਹਤ ਵਿਭਾਗ ਦੇ ਹਰ ਕੰਮ ਵਿਚੋਂ ਕਮਿਸ਼ਨ ਦੀ ਮੰਗ ਕਰਨ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਮੰਤਰੀ ਦੇ ਅਹੁੱਦੇ ਤੋਂ ਹਟਾ ਕੇ ਜੇਲ੍ਹ ਭੇਜਣ ਦੀ ਕਾਰਵਾਈ ਦੀ ਹਰ ਵਰਗ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ।ਅਜਿਹਾ ਇਤਿਹਾਸਕ ਫੈਸਲਾ ਕਿਸੇ ਵੀ ਰਾਜਨੀਤਕ ਪਾਰਟੀ ਵਲੋਂ ਪਹਿਲੀ ਵਾਰ ਲਿਆ ਗਿਆ ਹੈ।ਇਹ ਪ੍ਰਗਟਾਵਾ ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰਪਾਲ ਸਿੰਘ ਸੇਖੋਂ ਪਵਾਤ ਨੇ ਪੈ੍ਰੈਸ ਕਾਨਫਰੰਸ ਦੌਰਾਨ ਕੀਤਾ।ਉਨ੍ਹਾਂ ਅਗੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ‘ਤੇ ਵਿਸ਼ਵਾਸ਼ ਕਰਕੇ, ਭਾਰੀ ਬਹੁਮਤ ਨਾਲ ‘ਆਪ’ ਸਰਕਾਰ ਪੰਜਾਬ ਵਿਚ ਲਿਆਂਦੀ ਹੈ, ਉਸ ਵਿਸ਼ਵਾਸ਼ ਨੂੰ ਮੁੱਖ ਮੰਤਰੀ ਨੇ ਭ੍ਰਿਸ਼ਟ ਮੰਤਰੀ ਖਿਲਾਫ ਕਾਰਵਾਈ ਕਰਕੇ ਹੋਰ ਪੱਕਾ ਕਰ ਦਿੱਤਾ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਦੁਆਰਾ ਲਿਆ ਇਹ ਫੈਸਲਾ ਪੰਜਾਬ ਕੀ, ਪੂਰੇ ਭਾਰਤ ਵਿੱਚ ਇਤਿਹਾਸ ਸਿਰਜੇਗਾ।ਉਨ੍ਹਾਂ ਕਿਹਾ ਕਿ ਸਮਰਾਲਾ ਹਲਕੇ ਤੋਂ ਨੌਜਵਾਨ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਲਗਨ ਨਾਲ ਆਮ ਲੋਕਾਂ ਦੇ ਕੰਮ ਕਰ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ, ਸੁਖਦੇਵ ਸਿੰਘ, ਬਹਾਦਰ ਸਿੰਘ, ਜਤਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …