ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪਠਾਨਕੋਟ ਵਲੋਂ ਅੱਜ ਕੋਟਪਾ ਐਕਟ 2003 ਅਧੀਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸਨਰ ਹਰਬੀਰ ਸਿੰਘ ਨੇ ਕੀਤੀ। ਇਸ ਸਮੇਂ ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ) , ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ ਪਠਾਨਕੋਟ, ਹਰੀਸ਼ ਮੋਹਣ ਪ੍ਰਿੰਸੀਪਲ ਆਈ.ਟੀ.ਆਈ ਲੜਕੇ ਪਠਾਨਕੋਟ, ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਤੇ ਸਿਹਤ ਵਿਭਾਗ ਪਠਾਨਕੋਟ ਦੇ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਮੀਟਿੰੰਗ ਦੌਰਾਨ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਵਲੋਂ ਪਹਿਲਾਂ ਹੀ ਜਨਤਕ ਸਥਾਨਾਂ ‘ਤੇ ਤਬਾਕੂਨੋਸ਼ੀ ਕਰਨ ‘ਤੇ ਰੋਕ ਲਗਾਈ ਹੋਈ ਹੈ।ਜੋ ਵੀ ਵਿਅਕਤੀ ਉਪਰੋਕਤ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਜੁਰਮਾਨਾ ਕੀਤਾ ਜਾਂਦਾ ਹੈ।ਉਨ੍ਹਾਂ ਨਗਰ ਨਿਗਮ ਪਠਾਨਕੋਟ, ਖੇਤੀਬਾੜੀ ਵਿਭਾਗ ਅਤੇ ਪੰਚਾਇਤ ਵਿਭਾਗ ਨੂੰ ਵੀ ਹਦਾਇਤ ਦਿੰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਮੁਹਿੰਮ ਨੂੰ ਤੇਜ਼ ਕੀਤਾ ਜਾਵੇ ਅਤੇ ਜਨਤਕ ਸਥਾਨਾਂ ‘ਤੇ ਅਗਰ ਕੋਈ ਤੰਬਾਕੂਨੋਸ਼ੀ ਕਰਦਾ ਪਾਇਆ ਜਾਂਦਾ ਹੈ ਤਾਂ ਊਨ੍ਹਾਂ ਦੇ ਐਕਟ ਦੇ ਅਧੀਨ ਚਲਾਨ ਕੱਟਿਆ ਜਾਵੇ।
ਉਨ੍ਹਾਂ ਸਿੱਖਿਆ ਵਿਭਾਗ ਨੂੰ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾਨ ਅਦਾਰੇ ਦੀ ਬਾਹਰਲੀ ਦੀਵਾਰ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ‘ਤੇ ਰੋਕ ਲਗਾਈ ਗਈ ਹੈ।ਉਨ੍ਹਾਂ ਵਿਭਾਗ ਨੂੰ ਕਿਹਾ ਕਿ ਟੀਮਾਂ ਬਣਾ ਕੇ ਸਿੱਖਿਆ ਸੰਸਥਾਨਾਂ ਨੂੰ ਚੈਕ ਕਰਕੇ ਨਿਯਮਾਂ ਦੀ ਉਲੰਘਣਾ ਹੋਣ ‘ਤੇ ਬਣਦੀ ਕਾਰਵਾਈ ਕੀਤੀ ਜਾਵੇ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …