ਅੰਮ੍ਰਿਤਸਰ, ੨੮ ਨਵੰਬਰ (ਜਗਦੀਪ ਸਿੰਘ ਸ’ਗੂ) ੁ ਚੰਗੀਆਂ ਪੁਸਤਕਾਂ ਮਨੁੱਖ ਦਾ ਸਾਥ ਨਿਭਾਉਣ ਵਾਲੀਆਂ ਸੱਚੀਆਂ ਮਿੱਤਰ ਹਨ । ਇਹ ਮਨੁੱਖ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲੁਨਾਲ ਉਸ ਨੂੰ ਚੰਗੀ ਜੀਵਨ ਸੇਧ ਵੀ ਪ੍ਰਧਾਨ ਕਰਦੀਆਂ ਹਨ । ਇਸਲਈ ਬੱਚਿਆਂ ਨੂੰ ਆਪਣੇ ਅਮਦਰ ਪੜ੍ਹਨ ਰੁਚੀਆਂ ਜਾਗ੍ਰਿਤ ਕਰਨੀਆਂ ਚਾਹੀਦੀਆਂ ਹਨ ਅਤੇ ਚੰਗੀਆਂ ਪੁਸਤਕਾਂ ਨਾਲ ਦੋਸਤੀ ਪਾਉਣੀ ਚਾਹੀਦੀ ਹੈ ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ‘ਵਿਸ਼ਵ ਪੜ੍ਹਾਈ ਦਿਵਸ’ ਦੇ ਮੌਕੇ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਸਮੇਂ ਕੀਤਾ।ਸਕੂਲ ਵਿੱਚ ਵਿਸ਼ਵ ਪੜ੍ਹਾਈ ਦਿਵਸ ਦੇ ਮੌਕੇ ਤੇ ਸੀਨੀਅਰ ਸੈਕਸ਼ਨ ਦੇ ਲਾਇਬ੍ਰੇਰੀ ਵਿਭਾਗ ਵੱਲੋਂ ਇਕ ਕੁਇਜ਼ ਮੁਕਾਬਲੇ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਦੇ ਲਾਇਬ੍ਰੇਰੀ ਸੰਬੰਧੀ, ਉਘੇ ਲੇਖਕਾਂ ਅਤੇ ਸਹਿਤਕਾਰਾਂ ਸੰਬੰਧੀ, ਚਲੰਤ ਵਿਸ਼ਿਆਂ ਸੰਬੰਧੀ ਅਤੇ ਆਮ ਜਾਣਕਾਰੀ ਬਾਰੇ ਗਿਆਨ ਦੀ ਪਰਖ ਕੀਤੀ ਗਈ । ਸਕੂਲ ਦੀ ਦੱਸਵੀਂ ਜਮਾਤ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਪੜ੍ਹਨ ਰੁਚੀਆਂ ਦੇ ਮਹੱਤਵ ਸੰਬੰਧੀ ਜਾਣਕਾਰੀ ਦਿੱਤੀ । ਸਕੂਲ ਦੇ ਲਾਇਬ੍ਰੇਰੀਅਨ ਸ਼੍ਰੀਮਤੀ ਰਣਜੋਤ ਕੌਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਵ’ਲੋਂ ਵੱਧ ਤੋਂ ਵੱਧ ਪੁਸਤਕਾਂ ਪੜ੍ਹ ਕੇ ਆਪਣ ਗਿਆਨ ਵਿੱਚ ਵਾਧਾ ਕਰਨ ਦੀ ਸਹੁੰ ਚੁਕਾਈ ਗਈ।ਇਸ ਮੌਕੇ ਤੇ ਲਾਇਬ੍ਰੇਰੀ ਵਿਭਸਗ ਵ’ਲੋਂ ਬੈਸਟ ਚੁਣੇ ਗਏ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …