ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਖੇਡ ਵਿਭਾਗ ਪੰਜਾਬ ਵੱਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ (ਡੇ ਸਕਾਲਰ) ਵਿੱਚ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ 27 ਅਤੇ 28 ਮਈ 2022 ਨੂੰ ਸਿਲੈਕਸ਼ਨ ਟਰਾਇਲ ਸ਼ੁਰੂ ਕੀਤੇ ਜਾ ਰਹੇ ਹਨ।
ਜਿਲ੍ਹਾ ਖੇਡ ਅਫਸਰ ਇੰਦਰਬੀਰ ਸਿੰਘ ਨੇ ਦੱਸਿਆ ਕਿ 27 ਅਤੇ 28 ਮਈ 2022 ਨੂੰ ਐਥਲੈਟਿਕਸ, ਫੁੱਟਬਾਲ, ਜੂਡੋ, ਹੈਂਡਬਾਲ, ਹਾਕੀ ਅਤੇ ਤੈਰਾਕੀ ਦੇ ਟਰਾਇਲ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਹੋਣਗੇ ਅਤੇ ਬਾਕਸਿੰਗ ਦੇ ਮੁਕਾਬਲੇ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਕੁਸ਼ਤੀ ਦੇ ਮੁਕਾਬਲੇ ਗੋਲਬਾਗ ਕੁਸ਼ਤੀ ਸਟੇਡੀਅਮ ਅਤੇ ਜਿਮਨਾਸਟਿਕ ਦੇ ਮੁਕਾਬਲੇ ਪੀ.ਬੀ.ਐਨ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਹੋਣਗੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਟਰਾਇਲਾਂ ਦੇ ਓਵਰ ਆਲ ਇੰਚਾਰਜ਼ ਸਿਮਰਨਜੀਤ ਸਿੰਘ ਜੂਨੀਅਰ ਸਾਈਕਲਿੰਗ ਕੋਚ ਅਤੇ ਹਰਜੀਤ ਸਿੰਘ ਜੂਨੀਅਰ ਟੇਬਲ ਟੈਨਿਸ ਕੋਚ ਹੋਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਜਨਮ ਮਿਤੀ ਅੰਡਰ 14 ਵਰਗ ਲਈ 1-1-2009 ਜਾਂ ਇਸ ਤੋਂ ਬਾਅਦ ਅਤੇ ਅੰਡਰ 17 ਵਰਗ ਲਈ 1-1-2006 ਅਤੇ ਅੰਡਰ 19 ਵਰਗ ਲਈ 1-1-2004 ਜਾਂ ਇਸ ਤੋਂ ਬਾਅਦ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਖਿਡਾਰੀ ਫਿਜ਼ੀਕਲ ਅਤੇ ਮੈਡੀਕਲ ਤੌਰ ‘ਤੇ ਫਿੱਟ ਹੋਣਗੇ ਚਾਹੀਦੇ ਹਨ ਅਤੇ ਖਿਡਾਰੀਆਂ ਵੱਲੋਂ ਜਿਲ੍ਹਾ ਪੱਧਰੀ ਕੰਪੀਟੀਸ਼ਨਾਂ ਵਿੱਚ ਕੋਈ ਇੱਕ ਪੁਜੀਸ਼ਨ ਹਾਸਲ ਕੀਤੀ ਹੋਵੇ ਜਾਂ ਸਟੇਟ ਪੱਧਰ ਮੁਕਾਬਲੇ ਵਿੱਚ ਹਿੱਸਾ ਲਿਆ ਹੋਵੇ।ਉਨ੍ਹਾਂ ਦੱਸਿਆ ਕਿ ਚੁਣੇ ਗਏ ਡੇ ਸਕਾਲਰ ਖਿਡਾਰੀਆਂ ਨੂੰ 100 ਰੁਪਏ ਪ੍ਰਤੀ ਦਿਨ ਪ੍ਰਤੀ ਖਿਡਾਰੀ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਜਾਵੇਗੀ।ਖਿਡਾਰੀ 27 ਅਤੇ 28 ਮਈ ਨੂੰ ਹੀ ਸਬੰਧਤ ਟਰਾਇਲ ਸਥਾਨ ਤੇ ਸਵੇਰੇ 8.00 ਵਜੇ ਰਜਿਸਟਰੇਸ਼ਨ ਲਈ ਰਿਪੋਰਟ ਕਰਨਗੇ ਅਤੇ ਦਾਖਲਾ ਫਾਰਮ ਨਿਰਧਾਰਿਤ ਮਿਤੀ ਨੂੰ ਟਰਾਇਲ ਸਥਾਨ ‘ਤੇ ਜਾਂ ਇਸ ਤੋਂ ਪਹਿਲਾਂ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਪਾਸੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ, ਅਧਾਰ ਕਾਰਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਉਨ੍ਹਾਂ ਦੀਆਂ ਕਾਪੀਆਂ ਸਮੇਤ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋਗਰਾਫਜ਼ ਲੈ ਕੇ ਆਉਣ।ਉਨ੍ਹਾਂ ਦੱਸਿਆ ਕਿ ਟਰਾਇਲ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਕੋਈ ਟੀ.ਏ/ਡੀ.ਏ ਆਦਿ ਨਹੀਂ ਦਿੱਤਾ ਜਾਵੇਗਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …