ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 27 ਮਈ ਨੂੰ ਸਵਾਮੀ ਸਤਯਾਨੰਦ ਕਾਲਜ ਅਜਨਾਲਾ ਰੋਡ
ਅੰਮ੍ਰਿਤਸਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ।ਡਿਪਟੀ ਡਾਇਰੈਕਟਰ ਰੋਜਗਾਰ ਵਿਕਰਮਜੀਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ 15 ਤੋਂ ਵੱਧ ਨਾਮਵਰ ਕੰਪਨੀਆਂ ਭਾਗ ਲੈ ਕੇ ਵੱਖ-ਵੱਖ ਖੇਤਰਾਂ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕਰਨਗੀਆਂ। ਇਸ ਰੋਜ਼ਗਾਰ ਮੇਲੇ ਵਿੱਚ 12ਵੀਂ ਤੋਂ ਲੈ ਕੇ ਪੋਸਟ ਗਰੈਜੂਏਟ ਵਿਦਿਅਕ ਯੋਗਤਾਵਾਂ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਰੋਜਗਾਰ ਮੇਲੇ ਵਿੱਚ ਭਾਗ ਲੈਣ ਵਾਲੀਆਂ ਕੰਪਨੀਆਂ ਵਲੋਂ ਆਈ.ਟੀ, ਬੈਂਕਿੰਗ, ਇੰਨਸ਼ੋਰੈਂਸ, ਹੋਟਲ, ਮਾਰਕੀਟਿੰਗ, ਕਸਟਮਰ ਸਪੋਰਟ ਆਦਿ ਸੈਕਟਰ ਨਾਲ ਸਬੰਧਤ ਨੋਕਰੀਆਂ ਲਈ ਪ੍ਰਾਰਥੀਆਂ ਦੀ ਇੰਟਰਵਿਊ ਲਈ ਜਾਵੇਗੀ।ਨੋਕਰੀ ਦੇ ਚਾਹਵਾਨ ਪ੍ਰਾਰਥੀ 27 ਮਈ ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਦੁਪਿਹਰ ਦੇ 02.00 ਵਜੇ ਤੱਕ ਇਸ ਰੋਜ਼ਗਾਰ ਮੇਲੇ ਵਿੱਚ ਆ ਕੇ ਹਿੱਸਾ ਲੈ ਸਕਦੇ ਹਨ।ਵਧੇਰੇ ਜਾਣਕਾਰੀ ਲਈ ਰੋਜਗਾਰ ਬਿਊਰੋ ਦੇ ਅਧਿਕਾਰੀਆਂ ਨਾਲ ਰਾਬਤਾ ਜਾਂ ਰਜ਼ਗਾਰ ਬਿਊਰੋ ਦੇ ਹੈਲਪਲਾਈਨ ਨੰਬਰ 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media