ਪਠਾਨਕੋਟ, 26 ਮਈ (ਪੰਜਾਬ ਪੋਸਟ ਬਿਊਰੋ) – ਖੇਡ ਵਿਭਾਗ ਪੰਜਾਬ ਵਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ (ਡੇ-ਸਕਾਲਰ) ਵਿੱਚ ਵੱਖ-
ਵੱਖ ਖੇਡਾਂ ਦੇ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਸਿਲੈਕਸ਼ਨ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਇੰਦਰਵੀਰ ਸਿੰਘ ਜਿਲ੍ਹਾ ਖੇਡ ਅਫਸਰ ਪਠਾਨਕੋਟ ਨੇ ਦੱਸਿਆ ਕਿ ਸਾਰੀਆਂ ਖੇਡਾਂ ਸਬੰਧੀ ਟਰਾਇਲ ਖੇਡ ਸਟੇਡੀਅਮ ਲਮੀਣੀ ਵਿਖੇ ਹੋਣਗੇ ਅਤੇ ਤੈਰਾਕੀ ਸਬੰਧੀ ਟਰਾਇਲ ਸਵੀਮਿੰਗ ਪੂਲ ਪਠਾਨਕੋਟ ਵਿਖੇ ਹੋਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਜਨਮ ਮਿਤੀ ਅੰਡਰ 14 ਵਰਗ ਲਈ 01-01-2009 ਜਾਂ ਇਸ ਤੋਂ ਬਾਅਦ ਅਤੇ ਅੰਡਰ 17 ਵਰਗ ਲਈ 01-01-2006 ਜਾਂ ਇਸ ਤੋਂ ਬਾਅਦ ਅਤੇ ਅੰਡਰ 19 ਵਰਗ ਲਈ 01-01-2004 ਜਾਂ ਇਸ ਤੋਂ ਬਾਅਦ ਹੋਣੀ ਚਾਹੀਦੀ ਹੈ, ਖਿਡਾਰੀ ਫਿਜ਼ੀਕਲੀ ਅਤੇ ਮੈਡੀਕਲੀ ਫਿੱਟ ਹੋਵੇ।
ਉਨ੍ਹਾਂ ਦੱਸਿਆ ਕਿ ਖਿਡਾਰੀ ਵਲੋਂ ਜਿਲ੍ਹਾ ਪੱਧਰ ਕੰਪੀਟੀਸਨਾਂ ਵਿੱਚ ਕੋਈ ਇਕ ਪੁਜੀਸ਼ਨ ਹਾਸਲ ਕੀਤੀ ਹੋਵੇ ਜਾਂ ਉਸ ਵਲੋਂ ਸਟੇਟ ਪੱਧਰ ਕੰਪੀਟੀਸਨ ਵਿੱਚ ਹਿੱਸਾ ਲਿਆ ਹੋਵੇ।ਇਸ ਤੋਂ ਇਲਾਵਾ ਟਰਾਇਲ ਦੇ ਅਧਾਰ ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ।ਉਨ੍ਹਾਂ ਕਿਹਾ ਕਿ ਚੁਣੇ ਗਏ ਡੇ-ਸਕਾਲਰ ਖਿਡਾਰੀਆਂ ਨੂੰ 100/- ਰੁਪਏ ਪ੍ਰਤੀ ਦਿਨ ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ ਰਿਫਰੈਸਮੈਂਟ ਮੁਹੱਈਆ ਕਰਵਾਈ ਜਾਵੇਗੀ।ਯੋਗ ਖਿਡਾਰੀ ਹੇਠ ਦਰਸਾਈਆਂ ਮਿਤੀਆਂ ਨੂੰ ਸਬੰਧਤ ਟਰਾਇਲ ਸਥਾਨ ਤੇ ਸਵੇਰੇ 8.00 ਵਜੇ ਰਜਿਸਟ੍ਰੇਸ਼ਨ ਲਈ ਜਿਲ੍ਹਾ ਖੇਡ ਅਫਸਰ ਪਠਾਨਕੋਟ ਦੇ ਦਫਤਰ ਵਿਖੇ ਰਿਪੋੋਰਟ ਕਰਨਗੇ।ਦਾਖਲਾ ਫਾਰਮ ਨਿਰਧਾਰਿਤ ਮਿਤੀ ਨੂੰ ਟਰਾਇਲ ਸਥਾਨ ‘ਤੇ ਜਾਂ ਇਸ ਤੋਂ ਪਹਿਲਾਂ ਜਿਲ੍ਹਾ ਖੇਡ ਅਫਸਰ ਪਠਾਨਕੋਟ ਦੇ ਦਫਤਰ ਤੋਂ ਮੁਫਤ ਲਏ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ, ਆਧਾਰ ਕਾਰਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਹਨਾਂ ਦੀਆਂ ਕਾਪੀਆਂ ਸਮੇਤ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋਗ੍ਰਾਫ ਲੈ ਕੇ ਆਉਣ।ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਵਿਭਾਗ ਵਲੋਂ ਕੋਈ ਵੀ ਟੀ.ਏ / ਡੀ.ਏ ਨਹੀਂ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਕੁਸ਼ਤੀ, ਐਥਲੈਟਿਕਸ ਅਤੇ ਫੁੱਟਬਾਲ ਦੇ ਟਰਾਇਲ 27 ਅਤੇ 28 ਮਈ ਅਤੇ ਤੈਰਾਕੀ ਦੇ ਟਰਾਇਲ 27 ਅਤੇ 28 ਮਈ ਨੂੰ ਐਮ.ਸੀ ਪੂਲ ਪਠਾਨਕੋਟ ਵਿਖੇ ਹੋਣਗੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media