ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸਨਰ ਅੰਮ੍ਰਿਤਸਰ ਦੀ ਪਤਨੀ, ਜਿਲ੍ਹਾ ਹਸਪਤਾਲ ਭਲਾਈ ਸੈਕਸਨ ਦੀ ਚੇਅਰਪਰਸਨ ਅਤੇ ਰੈਡ ਕਰਾਸ
ਅੰਮ੍ਰਿਤਸਰ ਦੀ ਮਹਿਲਾ ਪ੍ਰਧਾਨ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਰੈਡ ਕਰਾਸ ਵਿਖੇ ਇੱਕ ਮੀਟਿੰਗ ਕੀਤੀ ਗਈ ਅਤੇ ਰੈਡ ਕਰਾਸ ਅਧੀਨ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।
ਇਸ ਤੋਂ ਪਹਿਲਾਂ ਰੈਡ ਕਰਾਸ ਦੇ ਸਾਰੇ ਮੈਂਬਰਾਂ ਅਤੇ ਸਟਾਫ ਦੀ ਚੇਅਰਪਰਸਨ ਨਾਲ ਜਾਣ-ਪਛਾਣ ਕਰਵਾਈ ਗਈ ਅਤੇ ਰੈਡ ਕਰਾਸ ਦੇ ਕਾਰਜ਼ਕਾਰੀ ਸਕੱਤਰ ਟੀ.ਐਸ ਰਾਜਾ ਨੇ ਰੈਡ ਕਰਾਸ ਦੀਆਂ ਸਾਰੀਆਂ ਗਤੀਵਿਧੀਆਂ ਅਤੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ।ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਹਰ ਪ੍ਰੋਜੈਕਟ ਦਾ ਇੱਕ-ਇੱਕ ਕਰਕੇ ਦੌਰਾ ਕਰਕੇ ਉਸ ਦਾ ਮੁਲਾਂਕਣ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਾਰੇ ਪ੍ਰੋਜੈਕਟਾਂ ਨੂੰ ਸਵੈ-ਨਿਰਭਰ ਬਣਾਇਆ ਜਾਵੇਗਾ ਅਤੇ ਭਲਾਈ ਦੇ ਕੰਮਾਂ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਰੈਡ ਕਰਾਸ ਦੀ ਆਮਦਨੀ ਦੇ ਸਾਧਨ ਪੈਦਾ ਕਰਨ ਲਈ ਹੋਰ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਅਮਨਪ੍ਰੀਤ ਸਿੰਘ ਸਹਾਇਕ ਕਮਿਸ਼ਨਰ (ਜ) ਅੰਮ੍ਰਿਤਸਰ ਵੀ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media