Friday, March 20, 2026

ਦੇਸ਼ ਭਰ ਵਿੱਚ 75ਵੇਂ ਅੰਮ੍ਰਿਤ ਮਹਾਂਉਤਸਵ ਸਬੰਧੀ 31 ਮਈ ਨੂੰ ਹੋਣਗੇ ਵਰਚੂਅਲ ਸੈਮੀਨਾਰ-ਏ.ਡੀ.ਸੀ

ਲਾਭਪਾਤਰੀਆਂ ਦੇ ਰੂਬਰੂ ਹੋਣਗੇ ਪ੍ਰਧਾਨ ਮੰਤਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਦੇਸ਼ ਭਰ ਵਿੱਚ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਨੂੰ ਲੈ ਕੇ 31 ਮਈ ਨੂੰ ਵਰਚੂਅਲ ਸੈਮੀਨਾਰ ਕੀਤੇ ਜਾਣਗੇ।ਇਨ੍ਹਾਂ ਵਰਚੂਅਲ ਸਮਾਗਮਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਦੇ ਰੂਬਰੂ ਹੋਣਗੇ।
ਇਸ ਸਬੰਧੀ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਮੁੱਧਲ ਨੇ ਦੱਸਿਆ ਕਿ ਇਹ ਸਮਾਗਮ ਸਵੇਰੇ 10:15 ਵਜੇ ਤੋਂ 11:00 ਵਜੇ ਤੱਕ ਚੱਲੇਗਾ ਅਤੇ ਇਸ ਸਮਾਗਮ ਵਿੱਚ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਇਕ ਰਾਸ਼ਟਰ ਇਕ ਰਾਸ਼ਨ ਕਾਰਡ, ਜਲ ਜੀਵਨ ਮਿਸ਼ਨ, ਪੋਸ਼ਣ ਅਭਿਆਨ ਆਦਿ ਦੇ ਲਾਭਪਾਤਰੀਆਂ ਸ਼ਾਮਲ ਹੋਣਗੇੇ।ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸੈਮੀਨਾਰ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਯਤਨ ਕਰਨ। ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਨੂੰ ਵਧੀਆ ਢੰਗ ਨਾਲ ਮਨਾਉਣ ਲਈ ਵੱਖ-ਵੱੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।
              ਇਸ ਮੌਕੇ ਪ੍ਰਿੰਸਪੀਲ ਮੈਡੀਕਲ ਕਾਲਜ ਰਾਜਵੀ ਦੇਵਗਨ, ਡਾ: ਕੇ.ਡੀ ਸਿੰਘ, ਪੁਨੀਤ ਭਸੀਨ ਐਕਸੀਅਨ ਵਾਟਰ ਸਪਲਾਈ, ਮਨਦੀਪ ਸਿੰਘ ਐਕਸੀਅਨ ਵਾਟਰ ਸਪਲਾਈ, ਜਿਲ੍ਹਾ ਸੂਚਨਾ ਅਫਸਰ ਰਣਜੀਤ ਸਿੰਘ, ਇੰਜ: ਮਨਦੀਪ ਸਿੰਘ ਐਡੀਸ਼ਨਲ ਐਸ.ਈ ਪੀ.ਐਸ.ਪੀ.ਸੀ.ਐਲ, ਖੁਸ਼ਮੀਤ ਕੌਰ ਸੀ.ਡੀ.ਪੀ.ਓ ਰਈਆ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਖੇਡਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ …