ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ਵ ਦੁੱਧ ਦਿਵਸ ਮਨਾਇਆ ਜਾ ਰਿਹਾ ਹੈ।ਇਸ ਵਾਰ ਡੇਅਰੀ ਫਾਰਮਿੰਗ ਰਾਹੀਂ ਮਹਿਲਾ ਸ਼ਸਕਤੀਕਰਨ ਸੈਮੀਨਾਰ ਆਯੋਜਨ ਕੀਤਾ ਜਾ ਰਿਹਾ ਹੈ।ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਹ ਸੈਮੀਨਾਰ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 2.00 ਵਜੇ ਤੱਕ ਹੋਵੇਗਾ।ਸੈਮੀਨਾਰ ਦੌਰਾਨ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਡੇਅਰੀ ਮਾਲਕ ਮਹਿਲਾਵਾਂ ਦੇ ਰੂਬਰੂ ਹੋਣਗੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਗੇ।
Check Also
ਡੀ.ਏ.ਵੀ ਪਬਲਿਕ ਸਕੂਲ ‘ਚ ਜਸ਼ਨ ਮਨਾਇਆ ਗਿਆ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਵਿਦਿਆਰਥੀਆਂ ਨੇ ਡਾ. …