ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਟ੍ਰੈਫਿਕ ਸਿੱਖਿਆ ਸੈਲ ਦੇ ਏ.ਐਸ.ਆਈ ਅਰਵਿੰਦਰ ਪਾਲ ਸਿੰਘ ਵਲੋਂ ਸੜਕ ਸੁਰੱਖਿਆ ਅਤੇ ਟ੍ਰੈਫਿਕ ਜਾਗਰੂਕਤਾ ਸੰਬੰਧੀ ਗੱਲਬਾਤ ਆਯੋਜਿਤ ਕੀਤੀ ਗਈ ਤੇ ਉਨ੍ਹਾਂ ਦੇ ਨਾਲ ਹੈਡ ਕਾਂਸਟੇਬਲ ਸਤਵੰਤ ਸਿੰਘ ਵੀ ਮੌਜ਼ੂਦ ਸਨ । ਨੌਵੀਂ-ਦਸਵੀਂ ਜਮਾਤ ਦੇ ਬੱਚਿਆਂ ਨੇ ਇਸ ਸੈਸ਼ਨ ਵਿੱਚ ਹਿੱਸਾ ਲਿਆ ।
ਬੱਚਿਆਂ ਨੂੰ ਸੰਬੋਧਿਤ ਕਰਦੇ ਹੋਏ ਅਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਦੁਪਹੀਆ ਵਾਹਨਾਂ ਲਈ ਅਤੇ ਹੈਲਮੇਟ ਜਰੂਰੀ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨੈਤਿਕ ਗੁਣਾਂ ਨੂੰ ਧਾਰਨ ਕਰਨ ਲਈ ਕਿਹਾ ਤਾਂ ਜੋ ਉਹ ਇੱਕ ਚੰਗਾ ਮਨੁੱਖ ਬਣ ਸਕਣ।ਉਨ੍ਹਾਂ ਨੇ ਬੱਚਿਆਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ।
ਪੰਜਾਬ ਜ਼ੋਨ-ਏ ਦੇ ਖੇਤਰੀ ਅਫ਼ਸਰ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਸਕੂਲ ਦੁਆਰਾ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।
ਸਕੂਲ ਦੀ ਕਾਰਜ਼ਕਾਰੀ ਇੰਚਾਰਜ਼ ਅਧਿਆਪਕਾ ਕੁਮਾਰੀ ਰੇਸ਼ਮ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸੜਕ ‘ਤੇ ਧਿਆਨ ਨਾਲ ਚੱਲਣ ਅਤੇ ਸੜਕ ਸੁਰੱਖਿਆ ਨਿਯਮਾਂ ਨੂੰ ਅਪਨਾਉਣ ਦੀ ਸਲਾਹ ਦਿੱਤੀ।ਸਲਾਹਕਾਰ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਮਾਨਦਾਰੀ ਨਾਲ ਨਿਯਮਾਂ ਦਾ ਪਾਲਣ ਕਰਕੇ ਦੇਸ਼ ਦੀ ਨੈਤਿਕ ਤਰੱਕੀ ਵਿੱਚ ਯੋਗਦਾਨ ਪਾ ਸਕਦੇ ਹਨ।
Check Also
ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …