ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਰੋਟਰੀ ਕਲੱਬ ਅੰਮ੍ਰਿਤਸਰ, ਇਨਰ ਵ੍ਹੀਲ ਕਲੱਬ ਅੰਮ੍ਰਿਤਸਰ ਅਤੇ ਹੋਰ
ਸਿਸਟਰ ਕਲੱਬਾਂ ਦੇ ਸਹਿਯੋਗ ਨਾਲ 40 ਸਾਲ ਤੋਂ ਉਪਰ ਉਮਰ ਦੀਆਂ ਔਰਤਾਂ ‘ਚ ਬ੍ਰੈਸਟ ਕੈਂਸਰ ਬਾਰੇ ਜਾਗਰੁਕਤਾ ਲਿਆਉਣ ਲਈ ਫ੍ਰੀ ਮੈਮੋਗ੍ਰਾਫੀ ਕੈਂਪ ਆਯੋਜਿਤ ਕੀਤਾ ਗਿਆ।ਕੈਂਪ ਲਈ ਆਧੁਨਿਕ ਟੈਸਟ ਤਕਨੀਕਾਂ ਨਾਲ ਲੈਸ ਬੱਸ, ਡਾਕਟਰਾਂ ਤੇ ਨਰਸਾਂ ਦੀ ਟੀਮ ਕਾਲਜ ਵਿਚ ਤੈਨਾਤ ਕੀਤੀ ਗਈ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕੈਂਪ ਦਾ ਉਦਘਾਟਨ ਕਰਦਿਆਂ ਕਿਹਾ ਕਿ ਜਾਗਰੂੁਕਤਾ ਅਤੇ ਸਮੇਂ ਸਿਰ ਬੈ੍ਰਸਟ ਕੈਂਸਰ ਦਾ ਇਲਾਜ਼ ਕਰਨ ਅਤੇ ਇਸ ਦੀਆਂ ਚੁਣੌਤੀਆਂ ‘ਤੇ ਕਾਬੂ ਪਾਉਣ ‘ਚ ਮਦਦਗਾਰ ਹੋ ਸਕਦਾ ਹੈ। ਉਹਨਾਂ ਨੇ ਅੋਰਤਾਂ ਦੀ ਸਿਹਤ ਨਾਲ ਸੰਬੰਧਤ ਮੁੱਦਿਆਂ ਬਾਰੇ ਜਾਗਰੁਕਤਾ ਲਿਆਉਣ ‘ਤੇ ਜ਼ੋਰ ਦਿੱਤਾ।
ਮਿਸ ਰੀਟਾ ਸ਼ਰਮਾ ਪ੍ਰਧਾਨ ਰੋਟਰੀ ਕਲੱਬ ਅੰਮ੍ਰਿਤਸਰ ਨੇ ਕਿਹਾ ਕਿ ਸਮਾਜ ਦੀ ਭਲਾਈ ਲਈ ਰੋਟਰੀ ਕਲੱਬ ਹਮੇਸ਼ਾ ਹੀ ਅੱਗੇ ਆਉਂਦਾ ਹੈ।ਸਮਾਜ ਦੇ ਪਛੜੇ ਵਰਗਾਂ ਅਤੇ ਦੂਰ ਦਰਾਡੇ ਰਹਿਣ ਵਾਲੀਆਂ ਔਰਤਾਂ ਦੀ ਬੀਮਾਰੀ ਦਾ ਪਤਾ ਲਗਾਉਣ ਅਤੇ ਸਮੇਂ ਸਿਰ ਇਲਾਜ਼ ਵਿੱਚ ਮੈਮੋਗ੍ਰਾਫੀ ਵੈਨ ਮਦਦ ਕਰਦੀ ਹੈ।
ਇਸ ਕੈਂਪ ਦੌਰਾਨ ਸੁਦਰਸ਼ਨ ਕਪੂਰ ਚੇਅਰਮੈਨ ਸਥਾਨਕ ਪ੍ਰਬੰਧਕੀ ਕਮੇਟੀ ਸਮੇਤ ਕਾਲਜ ਦੇ ਫੈਕਲਟੀ ਮੈਂਬਰ ਅਤੇ ਰੋਟਰੀ ਕਲੱਬ ਮੈਂਬਰ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media