Sunday, March 22, 2026

ਫਿਨਲੈਂਡ ਦੇ ਰਾਜਦੂਤ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ) – ਭਾਰਤ ਵਿਚ ਫਿਨਲੈਂਡ ਦੇ ਰਾਜਦੂਤ ਸ੍ਰੀਮਤੀ ਰਿਤਵਾ ਕਉਕੂ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸ੍ਰੀਮਤੀ ਰਿਤਵਾ ਕਉਕੂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਕੇ ਸਕੂਨ ਮਿਲਿਆ ਹੈ ਅਤੇ ਸਿੱਖਾਂ ਵੱਲੋਂ ਕੀਤੀ ਜਾਂਦੀ ਲੰਗਰ ਸੇਵਾ ਤੋਂ ਉਹ ਬਹੁਤ ਪ੍ਰਭਾਵਿਤ ਹਨ।ਉਨ੍ਹਾਂ ਕਿਹਾ ਕਿ ਇਥੇ ਪਹੁੰਚ ਕੇ ਸਿੱਖ ਸਭਿਆਚਾਰ ਚੋਂ ਸਖ਼ਤ ਮਿਹਨਤ, ਸਿਮਰਨ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਮਿਲਦਾ ਹੈ।
                     ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸਤਨਾਮ ਸਿੰਘ, ਸੂਚਨਾ ਅਧਿਕਾਰੀ ਸਰਬਜੀਤ ਸਿੰਘ ਤੇ ਰਣਧੀਰ ਸਿੰਘ ਹਾਜ਼ਰ ਸਨ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …