ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਝੋਨੇ ਦੀ ਸਿੱਧੀ ਬਿਜ਼ਾਈ (ਡੀ.ਐਸ.ਆਰ) ਲਈ ਆਪਣੀ ਇੱਛਾ ਪ੍ਰਗਟ ਕਰਨ
ਵਾਸਤੇ ਕਿਸਾਨਾਂ ਲਈ ਵਿਸ਼ੇਸ਼ ਡੀ.ਐਸ.ਆਰ ਪੋਰਟਲ https://agrimachinerypb.com/home/DSRBB) ਦੀ ਸ਼ੁਰੂਆਤ ਬੀਤੇ ਦਿਨ ਕਰ ਦਿੱਤੀ ਹੈ।ਇਹ ਪੋਰਟਲ ਹਰੇਕ ਕਿਸਾਨ, ਜਿਸ ਨੇ ਡੀ.ਐਸ.ਆਰ ਤਕਨੀਕ ਦੀ ਚੋਣ ਕੀਤੀ ਹੈ, ਬਾਰੇ ਪੂਰੇ ਅੰਕੜਿਆਂ ਨੂੰ ਇਕੱਠਾ ਕਰਨ ਵਿੱਚ ਸਹਾਈ ਹੋਵੇਗਾ।ਇਸ ਤੋਂ ਇਲਾਵਾ ਪੁਖਤਾ ਤਸਦੀਕ ਤੋਂ ਬਾਅਦ ਯੋਗ ਲਾਭਪਾਤਰੀਆਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ 1500 ਰੁਪਏ ਪ੍ਰਤੀ ਏਕੜ ਦੀ ਅਦਾਇਗੀ ਯਕੀਨੀ ਬਣਾਵੇਗਾ। ਇਹ ਪ੍ਰਗਟਾਵਾ ਕਰਦੇ ਹੋਏ ਜਿਲ੍ਹਾ ਖੇਤੀਬਾੜੀ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਉਕਤ ਰਾਸ਼ੀ ਸਬੰਧਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ।
ਉਨਾਂ ਦੱਸਿਆ ਕਿ ਇਸ ਕਿਸਾਨ ਹਿਤੈਸ਼ੀ ਪੋਰਟਲ ਨੂੰ ਮੰਡੀ ਬੋਰਡ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਜਿਲ੍ਹੇ ਦੇ ਕਿਸਾਨਾਂ ਵਲੋਂ ਪਿਛਲੇ ਸਾਉਣੀ ਸੀਜ਼ਨ ਦੌਰਾਨ 3 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਸਿੱਧੀ ਬਿਜ਼ਾਈ ਰਾਹੀਂ ਕੀਤੀ ਗਈ ਸੀ, ਜਿੰਨਾਂ ਦੇ ਸ਼ਾਨਦਾਰ ਨਤੀਜੇ ਆਏ ਸਨ।ਉਨਾਂ ਦੱਸਿਆ ਕਿ ਇਸ ਵਾਰ ਸਾਡਾ ਟੀਚਾ 66 ਹਜ਼ਾਰ ਹੈਕਟੇਅਰ ਰਕਬੇ ਨੂੰ ਸਿੱਧੀ ਬਿਜ਼ਾਈ ਹੇਠ ਲਿਆਉਣ ਦਾ ਹੈ ਅਤੇ ਇਸ ਲਈ ਸਾਡੇ ਅਧਿਕਾਰੀ ਕਿਸਾਨਾਂ ਤੱਕ ਪਹੁੰਚ ਕਰਕੇ ਜਿੱਥੇ ਉਨਾਂ ਨੂੰ ਝੋਨੇ ਦੀ ਸਿੱਧੀ ਬਿਜ਼ਾਈ ਬਾਰੇ ਸਿਖਲਾਈ ਦੇ ਰਹੇ ਹਨ, ਉਥੇ ਇਸ ਪੋਰਟਲ ਬਾਰੇ ਵੀ ਦੱਸਿਆ ਜਾ ਰਿਹਾ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media