Monday, October 5, 2026

ਸਵਾਮੀ ਸਤਿਆਨੰਦ ਕਾਲਜ ਵਿਖੇ ਲਗਾਇਆ ਗਿਆ ਮੇਗਾ ਪਲੇਸਮੈਂਟ ਕੈਂਪ

67 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਕੀਤੀ ਗਈ ਚੋਣ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਘਰ-ਘਰ ਰੋਜਗਾਰ ਮਿਸ਼ਨ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਸਵਾਮੀ ਸਤਿਆਨੰਦ ਕਾਲਜ ਵਿਖੇ ਮੇਗਾ ਪਲੇਸਮੈਂਟ ਕੈਂਪ ਲਗਾਇਆ ਗਿਆ।ਇਸ ਵਿੱਚ 415 ਪ੍ਰਾਰਥੀਆਂ ਨੇ ਭਾਗ ਲਿਆ, ਜਿਸ ਵਿਚੋਂ ਵੱਖ-ਵੱਖ ਕੰਪਨੀਆਂ ਵੱਲੋਂ 191 ਪ੍ਰਾਰਥੀਆਂ ਨੂੰ ਸ਼ਾਰਟ ਲਿਸਟ ਅਤੇ 67 ਪ੍ਰਾਰਥੀਆਂ ਨੂੰ ਮੌਕੇ ‘ਤੇ ਹੀ ਨੌਕਰੀ ਲਈ ਚੁਣ ਲਿਆ ਗਿਆ।ਇਸ ਮੇਗਾ ਪਲੇਸਮੈਂਟ ਕੈਂਪ ਦਾ ਉਦਘਾਟਨ ਵਿਧਾਇਕ ਹਲਕਾ ਉੱਤਰੀ ਕੁੰਵਰ ਵਿਜੈਪ੍ਰਤਾਪ ਸਿੰਘ ਅਤੇ ਵਿਧਾਇਕ ਹਲਕਾ ਪੱਛਮੀ ਜਸਬੀਰ ਸਿੰਘ ਸੰਧੂ ਨੇ ਕੀਤਾ।
            ਡਿਪਟੀ ਡਾਇਰੈਕਟਰ ਰਜ਼ਗਾਰ ਵਿਕਰਮਜੀਤ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਨਾਮਵਰ ਕੰਪਨੀਆਂ ਜਿਵੇਂ ਕਿ ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਐਚ.ਡੀ.ਐਫ.ਸੀ ਲਾਈਫ ਇੰਸ਼ੋਰੈਂਸ, ਅਜ਼ਾਈਲ ਹਰਬਲ, ਬਾਇਜੂਸ, ਐਕਸਿਸ ਬੈਂਕ, ਆਈ.ਸੀ.ਆਈ.ਸੀ.ਆਈ ਬੈਂਕ, ਆਰਇਨ ਹਾਂਡਾ, ਅਮਨਦੀਪ ਹਸਪਤਾਲ, ਸਿੰਬਾ ਕੁਵਾਰਡਜ਼ ਅਤੇ ਐਨ.ਆਈ.ਆਈ.ਟੀ ਨੇ ਭਾਗ ਲਿਆ।ਰੋਜ਼ਗਾਰ ਲਈ ਦੱਸਵੀਂ, ਬਾਰਵੀਂ, ਗਰੈਜੂਏਟ ਅਤੇ ਪੋਸਟ ਗਰੈਜੂਏਟ ਪ੍ਰਾਰਥੀਆਂ ਨੇ ਇੰਟਰਵਿਊ ਦਿੱਤੀ।ਉਨ੍ਹਾਂ ਦੱਸਿਆ ਕਿ ਰੋਜ਼ਗਾਰ ਬਿਊਰੋ ਵਲੋਂ ਹਫਤੇ ਵਿੱਚ ਇੱਕ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ।
               ਇਸ ਮੌਕੇ ਜ਼ਿਲ੍ਹਾ ਰੋਜਗਾਰ ਬਿਊਰੋ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨਰੇਸ਼ ਕੁਮਾਰ, ਡਿਪਟੀ ਸੀ.ਈ.ਓ ਸਤਿੰਦਰ ਸਿੰਘ, ਕੈਰੀਅਰ ਕੌਂਸਲਰ ਗੌਰਵ ਕੁਮਾਰ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …