Saturday, March 14, 2026

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕੈਰੀਅਰ ਕਾਊਂਸਲਿੰਗ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 28 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਕੈਰੀਅਰ ਕਾਊਂਸਲਿੰਗ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਦਾ ਮਕਸਦ ਵਿਦਿਆਰਥੀਆਂ ਨੂੰ ਸੀ.ਏ (ਪ੍ਰੋਫੈਸ਼ਨਲ ਕਿੱਤੇ) ਸਬੰਧੀ ਜਾਣੂ ਕਰਵਾਉਣ ਦੇ ਨਾਲ-ਨਾਲ ਸਬੰਧਿਤ ਰੁਜ਼ਗਾਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ।ਸ੍ਰੀਮਤੀ ਤ੍ਰਿਵੇਣੀ ਸਹਿਗਲ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ।
                ਪ੍ਰਿੰ: ਗਿੱਲ ਨੇ ਰਿਸੋਰਸ ਪਰਸਨ ਵਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਮਿਹਨਤ ਅਤੇ ਸੰਘਰਸ਼ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸਕੂਲ ’ਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਭਵਿੱਖ ਲਈ ਟੀਚੇ ਨਿਰਧਾਰਿਤ ਕਰਨ ਅਤੇ ਕੈਰੀਅਰ ਕਾਊਂਸਲਿੰਗ ਵੀ ਮੁਹੱਈਆ ਕਰਵਾਈ ਜਾਂਦੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਚਾਰਟਰਡ ਅਕਾਊਂਟੈਂਟ ਅਕਾਊਂਟਸ ਦੇ ਖੇਤਰ ’ਚ ਮਾਹਿਰ ਹੁੰਦੇ ਹਨ, ਜੋ ਵਿੱਤੀ ਰਿਪੋਰਟਾਂ, ਨਿਵੇਸ਼ ਰਿਕਾਰਡ ਟੈਕਸ ਦੀ ਰਿਟਰਨ ਭਰਨ ਆਦਿ ਵਰਗੇ ਮਹੱਤਵਪੂਰਨ ਕੰਮ ਕਰਦੇ ਹਨ।
                   ਸ੍ਰੀਮਤੀ ਸਹਿਗਲ ਨੇ ਦੱਸਿਆ ਕਿ ਇਸ ਦੇ ਦਾਖਲੇ ਲਈ ਵਿਦਿਆਰਥੀਆਂ ਨੂੰ 12ਵੀਂ ਦੇ ਨਾਲ-ਨਾਲ ਸੀ.ਟੀ.ਬੀ.ਟੀ ਟੈਸਟ ਪਾਸ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ਾਂ-ਵਿਦੇਸ਼ਾਂ ’ਚ ਸੀ.ਏ ਦੀ ਡਿਮਾਂਡ ਬਹੁਤ ਵਧ ਰਹੀ ਹੈ।ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਸਵਾਲ ਵੀ ਪੁੱਛੇ, ਜਿਨ੍ਹਾਂ ਦਾ ਸ੍ਰੀਮਤੀ ਸਹਿਗਲ ਨੇ ਬਹੁਤ ਗਹਿਰਾਈ ਨਾਲ ਜਵਾਬ ਦਿੱਤਾ।ਸੈਮੀਨਾਰ ’ਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …